
ਮੁੱਖ ਮੰਤਰੀ ਨੇ ਹਾਫ ਮੈਰਾਥਨ ਵਿੱਚ ਦੌੜ ਲਗਾ ਕੇ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਕੀਤਾ ਪੇ੍ਰਰਿਤ
ਚੰਡੀਗੜ੍ਹ, 13 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਰੀਬ ਸਾਢੇ 10 ਸਾਲਾਂ ਤੋਂ ਨਸ਼ੇ ਦੀ ਸਮਸਿਆ ਦੇ ਖਿਲਾਫ ਸਾਡੇ ਨੌਜੁਆਨ ਪੂਰੇ ਹਰਿਆਣਾ ਸੂਬੇ ਵਿੱਚ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ। ਪਿਛਲੇ ਦਿਨਾਂ ਪੂਰੇ ਹਰਿਆਣਾ ਵਿੱਚ ਨਸ਼ੇ ਖਿਲਾਫ ਸਾਈਕਲੋਥਾਨ ਯਾਤਰਾ ਕੱਢੀ ਗਈ, ਜਿਸ ਵਿੱਚ ਕਰੀਬ ਸਾਢੇ 7 ਲੱਖ ਤੋਂ ਵੱਧ ਨੌਜੁਆਨਾਂ ਨੇ ਹਿੱਸਾ ਲਿਆ। ਨਾਲ ਹੀ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ, 13 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਰੀਬ ਸਾਢੇ 10 ਸਾਲਾਂ ਤੋਂ ਨਸ਼ੇ ਦੀ ਸਮਸਿਆ ਦੇ ਖਿਲਾਫ ਸਾਡੇ ਨੌਜੁਆਨ ਪੂਰੇ ਹਰਿਆਣਾ ਸੂਬੇ ਵਿੱਚ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ। ਪਿਛਲੇ ਦਿਨਾਂ ਪੂਰੇ ਹਰਿਆਣਾ ਵਿੱਚ ਨਸ਼ੇ ਖਿਲਾਫ ਸਾਈਕਲੋਥਾਨ ਯਾਤਰਾ ਕੱਢੀ ਗਈ, ਜਿਸ ਵਿੱਚ ਕਰੀਬ ਸਾਢੇ 7 ਲੱਖ ਤੋਂ ਵੱਧ ਨੌਜੁਆਨਾਂ ਨੇ ਹਿੱਸਾ ਲਿਆ। ਨਾਲ ਹੀ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਸਵੇਰੇ ਕੈਥਲ ਵਿੱਚ ਅੰਬਾਲਾ ਰੋਡ 'ਤੇ ਆਯੋਜਿਤ ਹਾਫ ਮੈਰਾਥਨ ਨੁੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਹਜਾਰਾਂ ਦੀ ਗਿਣਤੀ ਵਿੱਚ ਆਯੋਜਨ ਵਿੱਚ ਹਿੱਸਾ ਲੈ ਰਹੇ ਪ੍ਰਤੀਭਾਗੀਆਂ ਨੂੰ ਸੰਬੋਧਿਤ ਕਰ ਰਹੇ ਸਨ। ਹਾਫ ਮੈਰਾਥਨ ਦੇ ਬ੍ਰਾਂਡ ਅੰਬੇਸਡਰ ਪੈਰਾਓੰਪਿਕ ਮੈਡਲ ਜੇਤੂ ਹਰਵਿੰਦਰ ਸਿੰਘ ਤੇ ਪਰਵਤਰੋਹੀ ਰੀਨਾ ਭੱਟੀ ਨੇ ਵੀ ਹਾਫ ਮੈਰਾਥਨ ਵਿੱਚ ਹਿੱਸਾ ਲਿਆ।
ਮੁੱਖ ਮੰਤਰੀ ਨੇ ਖੁਦ ਵੀ ਦੌੜ ਲਗਾ ਕੇ ਨੌਜੁਆਨਾਂ ਨੂੰ ਸਿਹਤਮੰਦ ਰਹਿਣ ਤੇ ਨਸ਼ੇ ਦੇ ਖਿਲਾਫ ਇੱਕਜੁੱਟ ਹੋਣ ਲਈ ਪ੍ਰੇਰਿਤ ਕੀਤਾ, ਤਾਂ ਜੋ ਸੂਬੇ ਨੂੰ ਪੂਰੀ ਤਰ੍ਹਾ ਨਾਲ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਸ਼ਾ ਇੱਕ ਅਜਿਹੀ ਬੁਰਾਈ ਹੈ, ਜੋ ਵਿਅਕਤੀ ਨੂੰ ਹੀ ਨਹੀਂ, ਪੂਰੇ ਪਰਿਵਾਰ ਅਤੇ ਸਮਾਜ ਨੂੰ ਖੋਖਲਾ ਕਰ ਦਿੰਦੀ ਹੈ। ਇਹ ਨਾ ਸਿਰਫ ਸ਼ਰੀਰਿਕ ਅਤੇ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ, ਸਗੋ ਸਮਾਜਿਕ ਤਾਨੇ-ਬ;ਨੇ ਨੂੰ ਵੀ ਕਮਜੋਰ ਕਰਦਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਸਾਡੇ ਨੌਜੁਆਨ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਅੱਜ ਉਹ ਸੰਕਲਪ ਲੈਣ ਕਿ ਉਹ ਨਾ ਤਾਂ ਖੁਦ ਨਸ਼ਾ ਕਰਣਗੇ ਅਤੇ ਦੂਜਿਆਂ ਨੂੰ ਵੀ ਨਸ਼ਾ ਨਾ ਕਰਨ ਲਈ ਜਾਗਰੁਕ ਕਰਣਗੇ।
ਉਨ੍ਹਾਂ ਨੇ ਕਿਹਾ ਕਿ ਨਸ਼ਾ ਖਤਮ ਹੋਵੇਗਾ ਤਾਂ ਸਾਡਾ ਨੌਜੁਆਨ ਸਿਹਤਮੰਦ ਹੋਵੇਗਾ ਅਤੇ ਸਮਾਜ, ਸੂਬੇ ਅਤੇ ਦੇਸ਼ ਪ੍ਰਗਤੀ ਦੇ ਪੱਥ 'ਤੇ ਅੱਗੇ ਵਧੇਗਾ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਸਾਲ 2047 ਤੱਕ ਵਿਕਸਿਤ ਭਾਰਤ ਬਨਾਵੁਣ ਦਾ ਵਿਜਨ ਹੈ, ਜਿਸ ਨੂੰ ਪੂਰਾ ਕਰਨ ਵਿੱਚ ਨੌਜੁਆਨਾਂ ਦਾ ਅਹਿਮ ਯੋਗਦਾਨ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਹਰਿਆਣਾ ਸਿਰਫ ਇੱਕ ਨਾਰਾ ਨਹੀਂ ਹੈ, ਸਗੋ ਇਹ ਸਾਡਾ ਸਾਰਿਆਂ ਦਾ ਸੰਕਲਪ ਹੈ। ਇਸ ਨੂੰ ਪੂਰਾ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਜਾਰਾਂ ਦੀ ਗਿਣਤੀ ਵਿੱਚ ਸਕੂਲ, ਕਾਲਜ ਦੇ ਵਿਦਿਆਰਥੀ, ਖਿਡਾਰੀ, ਪੁਲਿਸ ਦੇ ਜਵਾਨ, ਸਵੈਸੇਵਕਾਂ ਨੂੰ ਦੇਖ ਕੇ ਉਨ੍ਹਾਂ ਨੂੰ ਭਰੋਸਾ ਹੈ ਕਿ ਹਰਿਆਣਾ ਨੂੰ ਨਸ਼ਾ ਮੁਕਤ ਕਰਨ ਦਾ ਸਾਡਾ ਸਪਨਾ ਜਰੂਰ ਸਾਕਾਰ ਹੋਵੇਗਾ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਨੌਜੁਆਨਾਂ ਨੂੰ ਸਿਹਤਮੰਦ ਰੱਖਣ ਤੇ ਉਨ੍ਹਾਂ ਨੂੰ ਨਸ਼ੇ ਦੀ ਲੱਤ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਖੇਡ ਸਹੂਲਤਾਂ ਦਾ ਵਿਸਤਾਰ ਕੀਤਾ ਹੈ। ਇਸ ਦੇ ਨਾਲ-ਨਾਲ ਹਰਿਆਣਾ ਉਦੈ ਪ੍ਰੋਗਰਾਮ ਦੇ ਤਹਿਤ ਮੈਰਾਥਨ ਵਰਗੇ ਆਯੋਜਨ ਕਰ ਕੇ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਣਿ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਨੌਜੁਆਨਾਂ ਨੂੰ ਨਸ਼ੇ ਦੀ ਲੱਤ ਤੋਂ ਬਚਾਉਣ ਲਈ ਇੱਕ ਪ੍ਰੋਗਰਾਮ ਧਾਕੜ ਸਕੂਲ, ਕਾਲਜ, ਯੂਨੀਵਰਸਿਟੀ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਪੱਧਰ 'ਤੇ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਆਊਟਰੀਜ ਪ੍ਰੋਗਰਾਮ ਤਹਿਤ ਪੁਲਿਸ ਤੇ ਜਨਤਾ ਦੇ ਵਿੱਓ ਸਹਿਯੋਗ ਤੇ ਤਾਲਮੇਲ ਸਥਾਪਿਤ ਕਰਨ ਲਈ ਅਜਿਹੇ ਹੋਰ ਵੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਨਸ਼ੇ ਦੇ ਖਿਲਾਫ ਜਾਗਰੁਕ ਕਰਨ ਦੇ ਨਾਲ-ਨਾਲ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮਾਂਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਮੇਂ ਦੇਣ। ਜੇਕਰ ਕੋਈ ਨੌਜੁਆਨ ਗਲਤ ਸੰਗਤ ਵਿੱਚ ਪੈ ਜਾਵੇ ਤਾਂ ਉਸ ਨੂੰ ਉਸ ਤੋਂ ਕੱਢਣ ਦਾ ਸਤਨ ਕਰਨ।
ਨੌਜੁਆਨਾਂ ਨਾਲ ਦੌੜੇ ਮੁੱਖ ਮੰਤਰੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀ ਨੌਜੁਆਨਾਂ ਦੇ ਨਾਲ ਦੌੜ ਲਗਾਈ ਅਤੇ ਪ੍ਰਤੀਭਾਗੀਆਂ ਦਾ ਹੌਸਲਾ ਵਧਾਇਆ। ਇਸ ਦੇ ਬਾਅਦ ਮੁੱਖ ਮੰਤਰੀ ਨੇ ਰਸਤੇ ਵਿੱਚ ਲਗਾਏ ਗਏ ਸਟਾਲਾਂ ਦਾ ਅਵਲੋਕਨ ਕੀਤਾ। ਉਨ੍ਹਾਂ ਨੇ ਆਯੋਜਨ ਥਾਂ 'ਤੇ ਪਹੁੰਚ ਕੇ ਜੇਤੂ ਪ੍ਰਤੀਭਾਗੀਆਂ ਨੂੰ ਇਲਾਮ ਵੰਡੇ।
ਇਸ ਮੌਕੇ 'ਤੇ ਵਿਧਾਇਕ ਸ੍ਰੀ ਸਤਪਾਲ ਜਾਂਬਾ, ਸਾਬਕਾ ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ, ਸਾਬਕਾ ਵਿਧਾਇਕ ਸ੍ਰੀ ਲੀਲਾ ਰਾਮ, ਕੁਲਵੰਤ ਬਾਜੀਗਰ, ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜਕਾਰੀ ਅਧਿਕਾੀ (ਕਮਿਊਟਿੀ, ਪੁਲਿਸਿੰਗ ਅਤੇ ਆਊਟਰੀਚ) ਸ੍ਰੀ ਪੰਕਜ ਨੈਨ, ਜਿਲ੍ਹਾ ਪ੍ਰਸਾਸ਼ਨ ਤੋਂ ਡੀਸੀ ਪ੍ਰਗਤੀ, ਐਸਪੀ ਸ੍ਰੀਮਤੀ ਆਸਥਾ ਮੋਦੀ ਮੌਜੂਦ ਰਹੇ।
