ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਸਾਵਣ ਮਹੀਨੇ ਦੀ
ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੂਟੋਮਜਾਰਾ ਦੇ ਨਿਰਮਲ ਕੁਟੀਆ ਜਨਮ ਸਥਾਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 16 ਜੁਲਾਈ ਨੂੰ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ।

ਇਸ ਸੰਬਧੀ ਜਾਣਕਾਰੀ ਦਿੰਦਿਆ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਹੋਰਾਂ ਦੱਸਿਆ ਕਿ ਇਹ ਸਮਾਗਮ ਸਾਵਣ ਮਹੀਨੇ ਦੀ ਸੰਗਰਾਂਦ 16 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ 14 ਜੁਲਾਈ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਤੇ 16 ਜੁਲਾਈ ਨੂੰ ਭੋਗ ਪਾਏ ਜਾਣਗੇ। ਉਪਰੰਤ 11/30 ਤੋਂ 1 ਵਜੇ ਤੱਕ ਕਥਾ ਕੀਰਤਨ ਹੋਵੇਗਾ।
ਜਿਸ ਦੌਰਾਨ ਕੀਰਤਨੀ ਜੱਥੇ ਕੀਰਤਨ ਤੇ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਕਰਨਗੇ। ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਨੇ ਇਲਾਕਾ ਨਿਵਾਸੀ ਸੰਗਤਾਂ ਨੂੰ ਸਮੇਂ ਸਿਰ ਗੁਰੂ ਘਰ ਵਿਖੇ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਸੰਗਤਾਂ ਨੂੰ ਬਾਬਾ ਜੀ ਦਾ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ