ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਗੁਰੂ ਪੂਰਨਿਮਾ ਦਿਵਸ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ਕਰਵਾਇਆ

ਮਾਹਿਲਪੁਰ, 13 ਜੁਲਾਈ- ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ ਦੇ ਸਹਿਯੋਗ ਨਾਲ ਗੁਰੂ ਪੂਰਨਿਮਾ ਦੇ ਸ਼ੁਭ ਦਿਹਾੜੇ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ।

ਮਾਹਿਲਪੁਰ, 13 ਜੁਲਾਈ- ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ ਦੇ ਸਹਿਯੋਗ ਨਾਲ ਗੁਰੂ ਪੂਰਨਿਮਾ ਦੇ ਸ਼ੁਭ ਦਿਹਾੜੇ ਤੇ  ਧਾਰਮਿਕ ਸਮਾਗਮ ਕਰਵਾਇਆ ਗਿਆ। 
ਇਸ ਮੌਕੇ ਸਭ ਤੋਂ ਪਹਿਲਾਂ ਤਥਾਗਤ ਭਗਵਾਨ ਬੁੱਧ, ਸਤਿਗੁਰੂ ਰਵਿਦਾਸ ਮਹਾਰਾਜ ਜੀ, ਸਤਿਗੁਰੂ ਕਬੀਰ ਮਹਾਰਾਜ ਜੀ, ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀਆਂ ਤਸਵੀਰਾਂ ਅੱਗੇ ਗਿਆਨ ਦੇ ਪ੍ਰਤੀਕ ਵਜੋਂ ਮੋਮਬੱਤੀ ਜਗਾਈ ਗਈ ਅਤੇ ਉਹਨਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਸਮੂਹਿਕ ਤੌਰ ਤੇ ਮੈਡੀਟੇਸ਼ਨ ਕੀਤੀ ਗਈ ਅਤੇ ਇੱਕ ਦੂਜੇ ਦੇ ਦੁੱਖ ਸੁੱਖ ਵਿੱਚ ਸਹਾਇਕ ਹੋਣ ਅਤੇ ਸੱਚਾਈ ਦੇ ਮਾਰਗ ਤੇ ਚੱਲਣ ਲਈ ਇੱਕ ਦੂਜੇ ਨੂੰ ਸੁਨੇਹਾ ਦਿੱਤਾ ਗਿਆ। 
ਇਸ ਮੌਕੇ ਨਿਰਵਾਣੁ ਕੁਟੀਆ ਮਾਹਿਲਪੁਰ ਦੇ ਸੰਚਾਲਕ ਨਿਰਮਲ ਸਿੰਘ ਮੁੱਗੋਵਾਲ, ਰੇਖਾ ਰਾਣੀ ਪ੍ਰਧਾਨ ਜੈ ਭੀਮ ਕਾਰਵਾਂ ਚੈਰੀਟੇਬਲ ਸੋਸਾਇਟੀ ਰਜਿਸਟਰਡ ਮਾਹਿਲਪੁਰ, ਸ਼ਸ਼ੀ ਬੰਗੜ ਜਨਰਲ ਸਕੱਤਰ, ਸੁਮੀਤਾ ਮੀਤ ਪ੍ਰਧਾਨ, ਅਮਰਜੀਤ ਕੌਰ, ਗਗਨਦੀਪ ਕੌਰ, ਕਿਰਪਾਲ ਕੌਰ, ਸੁਰਿੰਦਰ ਕੌਰ ਐਮ.ਸੀ, ਮਾਇਆ ਦੇਵੀ, ਸੰਤੋਸ਼ ਕੁਮਾਰੀ, ਪਰਮਜੀਤ ਕੌਰ, ਕਮਲਦੀਪ ਕੌਰ, ਮਾਸਟਰ ਜੈ ਰਾਮ ਬਾੜੀਆਂ, ਧਰਮ ਸਿੰਘ ਫੌਜੀ, ਹੰਸ ਰਾਜ ਕਨੇਡਾ, ਡਾਕਟਰ ਰੱਤੂ, ਜਰਨੈਲ ਸਿੰਘ, ਬਲਵਿੰਦਰ ਕੁਮਾਰ ਆਦਿ ਹਾਜ਼ਰ ਸਨ। 
ਇਸ ਮੌਕੇ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪਰ ਵੱਲੋਂ ਹੁਸ਼ਿਆਰ ਬੱਚੀ ਕਮਲਦੀਪ ਕੌਰ ਜੋ ਕਿ ਖਾਲਸਾ ਕਾਲਜ ਮਾਹਿਲਪੁਰ ਵਿਖੇ ਐਮ.ਏ. ਹਿੰਦੀ ਕਰ ਰਹੀ ਹੈ, ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅਖੀਰ ਵਿੱਚ ਸਾਰਿਆਂ ਨੇ ਰਲ ਮਿਲ ਕੇ ਚਾਹ ਪਾਣੀ ਛਕਿਆ ਤੇ ਅਤੇ ਇੱਕ ਦੂਜੇ ਨੂੰ ਗੁਰੂ ਪੂਰਨਿਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ। 
ਇਸ ਮੌਕੇ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪਰ ਦੀ ਸੀਨੀਅਰ ਤੇ ਸਤਿਕਾਰਯੋਗ ਮੈਂਬਰ ਨਿਰਮਲ ਕੌਰ ਬੋਧ ਅਤੇ ਉਹਨਾਂ ਦੇ ਪਤੀ ਰਿਟਾਇਰਡ ਥਾਣੇਦਾਰ ਸੁਖਦੇਵ ਸਿੰਘ ਜੋ ਕਿ ਪਿਛਲੇ ਕੁਝ ਸਮੇਂ ਤੋਂ ਆਪਣੀ ਬੇਟੀ ਕੋਲ ਵਿਦੇਸ਼  ਗਏ ਹੋਏ ਹਨ। ਉਹਨਾਂ ਨੂੰ ਯਾਦ ਕਰਦੇ ਹੋਏ ਉਹਨਾਂ ਦੀਆਂ ਸੁਸਾਇਟੀ ਨੂੰ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ।