10 ਲੱਖ ਤੱਕ ਦਾ ਮੁਫ਼ਤ 'ਚ ਇਲਾਜ ਦੇਣਾ ਸਰਕਾਰ ਦਾ ਇਤਿਹਾਸਿਕ ਫੈਸਲਾ - ਰਣਜੀਤ ਸਿੰਘ ਮਠਾੜੂ

ਪੈਗ਼ਾਮ-ਏ-ਜਗਤ/ਮੌੜ ਮੰਡੀ 15 ਜੁਲਾਈ- ਪੰਜਾਬ ਦੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੋ ਪਿਛਲੇ ਦਿਨੀਂ ਪੰਜਾਬ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣਾ ਦਾ ਜੋ ਫੈਸਲਾ ਕੀਤਾ ਗਿਆ ਉਹ ਕਿਸੇ ਇਤਿਹਾਸਿਕ ਫੈਸਲੇ ਤੋਂ ਘੱਟ ਨਹੀਂ।

ਪੈਗ਼ਾਮ-ਏ-ਜਗਤ/ਮੌੜ ਮੰਡੀ 15 ਜੁਲਾਈ- ਪੰਜਾਬ ਦੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੋ ਪਿਛਲੇ ਦਿਨੀਂ ਪੰਜਾਬ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣਾ ਦਾ ਜੋ ਫੈਸਲਾ ਕੀਤਾ ਗਿਆ ਉਹ ਕਿਸੇ ਇਤਿਹਾਸਿਕ ਫੈਸਲੇ ਤੋਂ ਘੱਟ ਨਹੀਂ।
 ਕਿਉਂਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦਾ ਪਾਣੀ ਤੇ ਹਵਾ ਦੂਸ਼ਿਤ ਹੋਣ ਕਾਰਨ ਲੋਕ ਭਿਆਨਕ ਬਿਮਾਰੀਆਂ ਦੀ ਲਪੇਟ ਵਿੱਚ ਆ ਗਏ ਸਨ ਜਿਸ ਕਰਕੇ ਆਮ ਲੋਕ ਮਹਿੰਗੇ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਸਨ ਪਰ ਕਿਸੇ ਵੀ ਸਰਕਾਰ ਦੁਆਰਾ ਗਰੀਬ ਲੋਕਾਂ ਨੂੰ ਇਹ ਸਹੂਲਤਾਂ ਦੇਣਾ ਵਾਜਬ ਨਹੀਂ ਸਮਝਿਆ।
 ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐਕਸ ਇੰਪਲਾਈਜ਼ ਵਿੰਗ ਪੰਜਾਬ ਦੇ ਉਪ ਪ੍ਰਧਾਨ ਰਣਜੀਤ ਸਿੰਘ ਮਠਾੜੂ ਨੇ ਕਿਹਾ ਕਿ ਮਾਨ ਸਰਕਾਰ ਪਹਿਲੀ ਸਰਕਾਰ ਹੈ ਜਿਸਨੇ ਸਰਕਾਰ ਬਣਦਿਆ ਸੂਬੇ ਦੇ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਨਾਲ ਲੋਕਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਇਆ।
 ਇਸਤੋਂ ਇਲਾਵਾ ਖੇਤੀ ਸੈਕਟਰ ਵਿੱਚ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਤੋਂ ਕਿਸਾਨ ਬਾਗੋਬਾਗ ਹਨ। ਉਹਨਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਸਰਕਾਰ ਬਣਦਿਆਂ ਹੀ ਆਪਣੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਸਨ। ਆਪ ਆਗੂ ਸ੍ਰੀ ਮਠਾੜੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਬਿਨਾਂ ਕਿਸੇ ਪੱਖਪਾਤ ਸਰਕਾਰੀ ਨੌਕਰੀਆਂ ਦਿੱਤੀਆਂ। 
ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਸੂਬੇ ਵਿੱਚ ਹਰ ਨਾਗਰਿਕ ਦੇ ਸਿਹਤ ਕਾਰਡ ਬਣਾਏ ਜਾਣਗੇ ਜਿਸ ਨਾਲ ਇੱਕ ਪਰਿਵਾਰ ਦਾ ਬਿਨਾਂ ਕਿਸੇ ਪੱਖਪਾਤ ਤੋਂ ਦਸ ਲੱਖ ਤੱਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਮਿਲੇਗਾ। ਸ੍ਰੀ ਮਠਾੜੂ ਨੇ ਕਿਹਾ ਕਿ ਸਰਕਾਰ ਦੀ ਇਹ ਸਹੂਲਤ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਉਪਲੱਬਧ ਹੋਵੇਗੀ।