ਹਰਿਆਣਾ ਸਰਕਾਰ ਨੇ ਦਿੱਤੇ ਨਿਰਦੇਸ਼

ਚੰਡੀਗੜ੍ਹ, 17 ਮਈ-ਹਰਿਆਣਾ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹਰ ਮਹੀਨੇ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਇਲਾਵਾ, ਜ਼ਿਲ੍ਹਾ ਵਿਕਾਸ ਅਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਲੋੜ ਅਨੁਸਾਰ ਬੁਲਾਈ ਜਾਵੇ। ਸਰਕਾਰ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਕਮੇਟੀ ਦੀ ਮੀਟਿੰਗ ਨਾ ਹੋਣ ਕਾਰਨ ਕਿਸੇ ਵੀ ਵਿਤੀ ਵੰਡ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ।

ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਕਿ ਜੇਕਰ ਕਿਸੇ ਮਹੀਨੇ ਵਿੱਚ ਚੇਅਰਮੈਨ ਮੀਟਿੰਗ ਦੀ ਪ੍ਰਧਾਨਗੀ ਕਰਨ ਵਿੱਚ ਸਮਰਥ ਹੁੰਦਾ ਹੈ ਤਾਂ ਉਸ ਮਹੀਨੇ ਦੇ ਅੰਤਮ ਕਾਰਜ ਦਿਵਸ ਨੂੰ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮੀਸ਼ਨਰ ਮੀਟਿੰਗ ਦੀ ਅਗਵਾਈ ਕਰਣਗੇ।