ਬਾਲ ਭਿਖਿਆ ਰੋਕੂ ਜ਼ਿਲ੍ਹਾ ਟਾਸਕ ਫੌਰਸ ਵਲੋਂ ਕੀਤੀ ਚੈਕਿੰਗ
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਪ੍ਰੋਜੈਕਟ ਜੀਵਨਜੋਤ ਤਹਿਤ ਜਾਰੀ ਗਾਈਡਲਾਈਨ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਬਾਲ ਭਿਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਮ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨਵੀਂ ਸਬਜੀ ਮੰਡੀ, ਕੰਦੀ ਸਵੀਟ ਸ਼ਾਪ, ਬੰਗਾਲੀ ਸਵੀਟ ਸ਼ਾਪ, ਫਗਵਾੜਾ ਚੌਂਕ, ਪ੍ਰਭਾਤ ਚੌਂਕ, ਸ਼ਿਮਲਾ ਪਹਾੜੀ ਚੌਂਕ, ਹਨੂਮਾਨ ਮੰਦਿਰ, ਸ਼ਨੀ ਮੰਦਿਰ, ਭੰਗੀ ਚੋਅ ਵਿਖੇ ਰੇਡ ਕੀਤੀ ਗਈ।

ਇਸ ਰੇਡ ਦੋਰਾਨ 4 ਬੱਚੇ ਬਾਲ ਭਿਖਿਆ ਤੋਂ ਮੁਕਤ ਕਰਵਾਏ ਗਏ ਅਤੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ। ਬਾਲ ਭਲਾਈ ਕਮੇਟੀ ਵਲੋਂ ਬੱਚਿਆਂ ਦੀ ਕੌਸਲਿੰਗ ਕੀਤੀ ਗਈ ਅਤੇ ਬੱਚਿਆਂ ਦੀ ਭਲਾਈ ਨੂੰ ਮੁੱਖ ਰਖੱਦੇ ਹੋਏ ਫੈਸਲਾਂ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਆਮ ਜਨਤਾ ਨੂੰ ਇਹ ਅਪੀਲ ਵੀ ਕੀਤੀ ਗਈ ਜੇਕਰ ਤੁਹਾਨੂੰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਹੋਇਆ ਮਿਲਦਾ ਹੈ, ਤਾਂ ਉਸ ਦੀ ਸੂਚਨਾ ਬਾਲ ਹੈਲਪਲਾਈਨ 1098 ‘ਤੇ ਦਿੱਤੀ ਜਾਵੇ ਤਾਂ ਜੋ ਤੁਹਾਡੀ ਇੱਕ ਪਹਿਲ ਕਿਸੇ ਬੱਚੇ ਦੀ ਜ਼ਿੰਦਗੀ ਬਦਲ ਸਕੇ। 0 ਤੋਂ 18 ਸਾਲ ਦੇ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮਾਂ ਬਾਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵਿਖੇ ਜਾਂ ਬਾਲ ਹੈਲਪਲਾਈਨ 1098 ‘ਤੇ ਫੋਨ ਕਰਕੇ ਲਈ ਜਾ ਸਕਦੀ ਹੈ ।
ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀ ਰੇਡਸ ਪਹਿਲਾਂ ਵੀ ਹੋ ਰਹੀਆਂ ਹਨ ਅਤੇ ਇਹ ਲਗਾਤਾਰ ਜਾਰੀ ਰਹਿਣਗੀਆਂ। ਜੇਕਰ ਕੋਈ ਮਾਤਾ ਪਿਤਾ ਬੱਚੇ ਤੋਂ ਬਾਲ ਭਿਖਿਆ ਕਰਵਾਉਂਦਾ ਪਾਇਆ ਗਿਆ, ਤਾਂ ਮਾਤਾ ਪਿਤਾ ‘ਤੇ ਵੀ ਕਾਰਵਾਈ ਕੀਤੀ ਜਾਵੇਗੀ । ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਇਸ ਰੇਡਸ ਵਿੱਚ (ਸੋਸ਼ਲ ਵਰਕਰ) ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮੋਹਿਤ, ਸਿਟੀ ਥਾਣਾ ਹੁਸ਼ਿਆਪਰੁਰ ਤੋਂ ਐਸ.ਐਚ.ਓ ਕਿਰਨ ਸਿੰਘ, ਕੁਲਦੀਪ ਸਿੰਘ (ਕੌਂਸਲਰ) ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਡਾ. ਸ਼ਾਲਿਨੀ (ਸਿਹਤ ਵਿਭਾਗ) ਅਮਿਤ ਕੁਮਾਰ (ਸਿੱਖਿਆ ਵਿਭਾਗ) ਮੌਜੂਦ ਸਨ । ਬਾਲ ਭਲਾਈ ਕਮੇਟੀ ਵਲੋਂ ਬੱਚਿਆਂ ਦੀ ਕੌਸਲਿੰਗ ਕੀਤੀ ਗਈ ਅਤੇ ਬੱਚਿਆਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਫੈਸਲਾਂ ਲਿਆ ਗਿਆ ।