ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਖੁਰਾਕ ਅਤੇ ਖੰਡ ਸੇਵਨ ਬਾਰੇ ਜਾਗਰੂਕਤਾ ਸੈਸ਼ਨ ਆਯੋਜਿਤ

ਹੁਸ਼ਿਆਰਪੁਰ- ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਅਤੇ ਵਧੇਰੇ ਖੰਡ ਸੇਵਨ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ।

ਹੁਸ਼ਿਆਰਪੁਰ- ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਅਤੇ ਵਧੇਰੇ ਖੰਡ ਸੇਵਨ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ।
ਸਕੂਲ ਦੀ ਪ੍ਰਿੰਸੀਪਲ ਰਸ਼ਮੀ ਸ਼ਰਮਾ ਨੇ ਦੱਸਿਆ ਕਿ ਇਸ ਸੈਸ਼ਨ ਰਾਹੀਂ ਵਿਦਿਆਰਥੀਆਂ ਨੂੰ ਸਿੱਖਾਇਆ ਗਿਆ ਕਿ ਸੰਤੁਲਿਤ ਖੁਰਾਕ ਕਿੰਨੀ ਮਹੱਤਵਪੂਰਨ ਹੈ ਅਤੇ ਜ਼ਿਆਦਾ ਚੀਨੀ ਖਾਣ ਨਾਲ ਸਰੀਰ ਉੱਤੇ ਕਿਹੋ ਜਿਹਾ ਪ੍ਰਭਾਵ ਪੈਂਦਾ ਹੈ।
ਸੈਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਇੱਕ ਪਾਵਰਪੁਆਇੰਟ ਪੇਸ਼ਕਾਰੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਸਾਦੀਆਂ ਭੋਜਨ ਆਦਤਾਂ ਅਤੇ ਵਧੇਰੇ ਖੰਡ ਸੇਵਨ ਨਾਲ ਜੁੜੇ ਜੋਖਮਾਂ ਬਾਰੇ ਜਾਣਕਾਰੀ ਦਿੱਤੀ। ਇਸ ਪੇਸ਼ਕਾਰੀ ਵਿੱਚ ਸਿਹਤਮੰਦ ਵਿਕਲਪਾਂ ਨੂੰ ਵੀ ਉਜਾਗਰ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੇ ਇੱਕ 'ਸ਼ੂਗਰ ਬੋਰਡ' ਵੀ ਤਿਆਰ ਕੀਤਾ, ਜਿਸ ਰਾਹੀਂ ਰੋਜ਼ਾਨਾ ਵਰਤੇ ਜਾਂਦੇ ਖਾਦ ਪਦਾਰਥਾਂ ਵਿੱਚ ਲੁਕੀ ਹੋਈ ਖੰਡ ਦੀ ਮਾਤਰਾ ਨੂੰ ਦਰਸਾਇਆ ਗਿਆ। ਇਹ ਬੋਰਡ ਆਕਰਸ਼ਕ ਅਤੇ ਸੂਚਨਾਪੂਰਨ ਰਿਹਾ ਅਤੇ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਵੱਲੋਂ ਵੀ ਇਸਦੀ ਸਰਾਹਨਾ ਕੀਤੀ ਗਈ।
ਵਿਦਿਆਰਥੀਆਂ ਨੇ 4 ਤੋਂ 10 ਸਾਲ ਅਤੇ 11 ਤੋਂ 18 ਸਾਲ ਦੇ ਦੋ ਉਮਰ ਸਮੂਹਾਂ ਲਈ ਡੇਟਾ ਵਿਸ਼ਲੇਸ਼ਣ ਵੀ ਪੇਸ਼ ਕੀਤਾ, ਜਿਸ ਰਾਹੀਂ ਇਹ ਸਮਝਾਇਆ ਗਿਆ ਕਿ ਸਹੀ ਜਾਣਕਾਰੀ ਅਤੇ ਸਮਝਦਾਰੀ ਨਾਲ ਭੋਜਨ ਦੇ ਚੋਣ ਵਿਚ ਸੁਧਾਰ ਕੀਤਾ ਜਾ ਸਕਦਾ ਹੈ।
ਪ੍ਰਿੰਸੀਪਲ ਰਸ਼ਮੀ ਸ਼ਰਮਾ ਨੇ ਵਿਦਿਆਰਥੀਆਂ ਦੀ ਕੋਸ਼ਿਸ਼ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ, "ਅਸੀਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਿਹਤ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਦੇ ਰਹਾਂਗੇ, ਤਾਂ ਜੋ ਬੱਚਿਆਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਦੀ ਸਮਝ ਵਿਕਸਿਤ ਹੋਵੇ।"