19 ਜੁਲਾਈ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀਂਦ ਨੂੰ ਦੇਣਗੇ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ

ਚੰਡੀਗੜ੍ਹ, 17 ਜੁਲਾਈ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ 19 ਜੁਲਾਈ ਨੂੰ ਜ਼ਿਲ੍ਹਾ ਜੀਂਦ ਦੇ ਜੁਲਾਣਾ ਉਪਮੰਡਲ ਵਿੱਚ ਕਈ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦੇਣਗੇ ਅਤੇ ਨੰਦਗੜ੍ਹ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਣਗੇ।

ਚੰਡੀਗੜ੍ਹ, 17 ਜੁਲਾਈ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ 19 ਜੁਲਾਈ ਨੂੰ ਜ਼ਿਲ੍ਹਾ ਜੀਂਦ ਦੇ ਜੁਲਾਣਾ ਉਪਮੰਡਲ ਵਿੱਚ ਕਈ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦੇਣਗੇ ਅਤੇ ਨੰਦਗੜ੍ਹ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਣਗੇ।
ਇੱਕ ਸਰਕਾਰੀ ਬੁਲਾਰੇ ਨੇ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨਾਲ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਵੀ ਮੁੱਖ ਤੌਰ 'ਤੇ ਸ਼ਿਰਕਤ ਕਰਣਗੇ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਦੇ ਜਨਮਦਿਨ 'ਤੇ ਉਨ੍ਹਾਂ ਦੇ ਪੈਤ੍ਰਿਕ ਪਿੰਡ ਨੰਦਗੜ੍ਹ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਣਗੇ। 
ਇਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ੍ਰੀਮਤੀ ਰੇਖਾ ਗੁਪਤਾ ਨੂੰ ਹਰਿਆਣਵੀ ਪਰੰਪਰਾ ਅਨੁਸਾਰ ਕੋਥਲੀ ਭੇਂਟ ਕਰਣਗੇ। ਇਸੇ ਲੜੀ ਵਿੱਚ ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਸਮੇਤ ਵਿਧਾਇਕਗਣ ਵੀ ਸ੍ਰੀਮਤੀ ਰੇਖਾ ਗੁਪਤਾ ਨੂੰ ਕੋਥਲੀ ਭੇਂਟ ਕਰ ਭਾਈ ਭੈਣ ਦੇ ਪਵਿਤੱਰ ਰਿਸ਼ਤੇ ਦੀ ਪਰੰਪਰਾ ਨੂੰ ਨਿਭਾਉਣ ਦਾ ਕੰਮ ਕਰਣਗੇ।