ਪਰਿਯੋਜਨਾ ਦਾ ਰੱਖਿਆ ਨੀਂਹ ਪੱਥਰ, ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ- ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਪਿੰਡ ਘੁਕਰਵਾਲ ਵਿੱਚ ਪੀਣ ਵਾਲੇ ਪਾਣੀ ਦੀ ਸੁਵਿਧਾ ਲਈ ਬੋਰ ਟਿਊਬਵੈਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ਉੱਤੇ 8.50 ਲੱਖ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜੇ ਲੋੜ ਪਈ ਤਾਂ ਹੋਰ ਵੀ ਰਕਮ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਤਕਲੀਫ਼ ਤੋਂ ਛੁਟਕਾਰਾ ਮਿਲ ਸਕੇ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਕਿਹਾ ਕਿ ਸਾਫ਼ ਤੇ ਪੀਣਯੋਗ ਪਾਣੀ ਹਰੇਕ ਨਾਗਰਿਕ ਦਾ ਮੂਲ ਅਧਿਕਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਕਿ ਪਿੰਡਾਂ ਅਤੇ ਦੂਰ-ਦਰਾਜ਼ ਖੇਤਰਾਂ ਦੇ ਲੋਕਾਂ ਤੱਕ ਵੀ ਬੁਨਿਆਦੀ ਸੁਵਿਧਾਵਾਂ ਪਹੁੰਚਣ।
ਡਾ. ਚੱਬੇਵਾਲ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦੀ ਜਾਣਕਾਰੀ ਵੀ ਦਿੱਤੀ ਅਤੇ ਕਿਹਾ ਕਿ ਹਰ ਪਿੰਡ ਨੂੰ ਬੁਨਿਆਦੀ ਢਾਂਚੇ ਦੇ ਪੱਖੋਂ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਸਰਪੰਚ ਤੇ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਬਰਕਰਾਰ ਰਖੀ ਜਾਵੇ।
ਪਿੰਡ ਦੀ ਸਰਪੰਚ ਤਰਸੇਮ ਕੌਰ ਨੇ ਪਿੰਡ ਵਾਸੀਆਂ ਦੀ ਵਲੋਂ ਲੋਕ ਸਭਾ ਮੈਂਬਰ ਡਾ. ਚੱਬੇਵਾਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਦਮ ਸਾਡੀ ਸਿਹਤ ਅਤੇ ਜੀਵਨ ਸਤਰ ਨੂੰ ਸੁਧਾਰਨ ਵੱਲ ਇੱਕ ਮਹੱਤਵਪੂਰਨ ਪਹਲ ਹੈ।
ਕਾਰਜਕ੍ਰਮ ਦੇ ਅੰਤ ਵਿੱਚ ਪੌਧਾਰੋਪਣ ਵੀ ਕੀਤਾ ਗਿਆ।ਇਸ ਮੌਕੇ ਸਰਪੰਚ ਤਰਸੇਮ ਕੌਰ, ਰਤਨ ਚੰਦ, ਪੰਚ ਗੁਰਜੀਤ ਸਿੰਘ, ਪੰਚ ਸਤਿੰਦਰ ਕੌਰ, ਪੰਚ ਅਜੀਤ ਕੌਰ, ਪੰਚ ਗੁਰਪ੍ਰੀਤ ਕੌਰ, ਰਾਕੇਸ਼ ਚੰਦਰ, ਸਿਮਰਨਜੀਤ ਸਿੰਘ, ਜਤਿੰਦਰ ਸਿੰਘ, ਪਰਸੋਵਾਲ ਤੋਂ ਮਦਨ ਲਾਲ ਅਤੇ ਨਸਰਾਂ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਸਮੇਤ ਕਈ ਮੋਹਤਬਰ ਵਿਅਕਤੀ ਮੌਜੂਦ ਸਨ।