'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਸਕੂਲ ਵਿੱਚ ਲਗਾਏ ਛਾਂਦਾਰ ਅਤੇ ਫਲਦਾਰ ਪੌਦੇ।
ਹੁਸ਼ਿਆਰਪੁਰ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿੱਚ ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਅਗਵਾਈ ਵਿੱਚ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਸਕੂਲ ਵਿੱਚ ਲਗਾਏ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ।
ਹੁਸ਼ਿਆਰਪੁਰ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵਿੱਚ ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਅਗਵਾਈ ਵਿੱਚ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਸਕੂਲ ਵਿੱਚ ਲਗਾਏ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ।
ਇਸ ਮੌਕੇ ਸਕੂਲ ਪ੍ਰਿੰਸੀਪਲ ਹਰਮਨੋਜ ਕੁਮਾਰ ਨੇ ਕਿਹਾ ਕਿ ਅਸੀਂ ਜਿੰਨੇ ਵੱਧ ਤੋਂ ਵੱਧ ਪੌਦੇ ਲਗਾਵਾਂਗੇ ਉਨਾਂ ਵਾਤਾਵਰਣ ਦਾ ਪ੍ਰਦੂਸ਼ਣ ਕੰਟਰੋਲ ਵਿੱਚ ਰਹੇਗਾ ਅਤੇ ਪ੍ਰਦੂਸ਼ਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ ਅਤੇ ਧਰਤੀ ਇਨਸਾਨਾਂ ਅਤੇ ਜੀਵ-ਜੰਤੂਆਂ ਲਈ ਵਧੀਆ ਰਹਿਣਯੋਗ ਹੋਵੇਗੀ। ਇਸ ਮੌਕੇ ਉਹਨਾਂ ਅਪੀਲ ਕੀਤੀ ਕਿ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਸਾਨੂੰ ਸਾਰਿਆ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਵਾਤਾਵਰਣ ਨੂੰ ਸ਼ੁੱਧ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ।
ਇਸ ਮੌਕੇ ਜਤਿੰਦਰ ਸਿੰਘ, ਰਾਜਵਿੰਦਰ ਕੌਰ, ਨਰਿੰਦਰ ਅਜਨੋਹਾ, ਲਵਦੀਪ ਕੌਰ, ਧਰਮਿੰਦਰ ਸਿੰਘ, ਅਬਿਨਾਸ਼ ਕੌਰ, ਹਾਫਿਜ ਪਦਮ, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਕੁਲਵਿੰਦਰ ਸਿੰਘ, ਹਰਭਜਨ ਸਿੰਘ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।