ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਮੁਲਾਜ਼ਮ ਹੜਤਾਲ ਤੇ ਜਾਣ ਲਈ ਆਜ਼ਾਦ, ਪਰ ਸਰਕਾਰ ਤੈਅ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ : ਮੁੱਖ ਮੰਤਰੀ

ਚੰਡੀਗੜ੍ਹ, 30 ਅਗਸਤ ਮਾਲ ਅਫ਼ਸਰਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੀਤੀ ਜਾਣ ਵਾਲੀ ਪ੍ਰਸਤਾਵਿਤ ਹੜਤਾਲ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਵਲੋਂ ਹੜਤਾਲ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਚੰਡੀਗੜ੍ਹ, 30 ਅਗਸਤ ਮਾਲ ਅਫ਼ਸਰਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੀਤੀ ਜਾਣ ਵਾਲੀ ਪ੍ਰਸਤਾਵਿਤ ਹੜਤਾਲ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਵਲੋਂ ਹੜਤਾਲ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ। ਉਹਨਾਂ ਸਾਫ ਕਿਹਾ ਕਿ ਜੇਕਰ ਪਟਵਾਰੀ, ਕਾਨੂੰਨਗੋ, ਡੀ. ਸੀ. ਦਫਤਰ ਦੇ ਕਰਮਚਾਰੀ ਕਲਮ ਛੋੜ ਹੜਤਾਲ ਕਰਦੇ ਹਨ ਤਾਂ ਸਰਕਾਰ ਉਨ੍ਹਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ।