ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਐਮ.ਸੀ., ਐਸ.ਏ.ਐਸ ਨਗਰ ਵੱਲੋਂ ਮਿਤੀ 22 ਜੁਲਾਈ ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਿਊਸ ਕੋਰਪ ਲਿਮਿ:, ਐਸ.ਸੀ.ਓ 101, 66, 2 ਦੂਜੀ ਮੰਜ਼ਿਲ, ਸੈਕਟਰ 17ਬੀ (Quess Corp Ltd, SCO 101, 66, 2 nd Floor,Sec 17-B), ਚੰਡੀਗੜ ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮਿਤੀ 22-07-2025 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਕਿਊਸ ਕੋਰਪ ਲਿਮਿ: (Quess Corp Ltd) ਵੱਲੋਂ ਫੀਲਡ ਸੇਲਜ਼ ਐਕਜੀਕਿਊਟਿਵ (Field Sales Executive) ਦੀ ਆਸਾਮੀ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ 14000/- ਤੋਂ 20000/- ਤੱਕ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਚੰਡੀਗੜ, ਮੋਹਾਲੀ, ਖਰੜ, ਪੰਚਕੂਲਾ, ਜੀਰਕਪੁਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 35 ਸਾਲ ਤੱਕ ਹੋਵੇਗੀ ਅਤੇ ਯੋਗਤਾ ਘੱਟੋ-ਘੱਟ ਬਾਰਵੀਂ ਪਾਸ(65 % ਅਤੇ ਜ਼ਿਆਦਾ) ਹੋਵੇਗੀ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।