
ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ
ਐਸ ਏ ਐਸ ਨਗਰ, 4 ਸਤੰਬਰ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸ਼ਹੀਦ ਬਾਬੂ ਸਿੰਘ ਪਬਲਿਕ ਸਕੂਲ, ਤਿਊੜ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੈਮੀਨਾਰ ਕੀਤਾ ਜਿਸ ਦੌਰਾਨ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।
ਐਸ ਏ ਐਸ ਨਗਰ, 4 ਸਤੰਬਰ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸ਼ਹੀਦ ਬਾਬੂ ਸਿੰਘ ਪਬਲਿਕ ਸਕੂਲ, ਤਿਊੜ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੈਮੀਨਾਰ ਕੀਤਾ ਜਿਸ ਦੌਰਾਨ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ ਗਈ।
