ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਨੇ ਹੁਸ਼ਿਆਰਪੁਰ ‘ਚ ਈ.ਵੀ.ਐਮ ਵੇਅਰਹਾਊਸ ਦੀ ਬਾਹਰੀ ਪੜਤਾਲ ਕੀਤੀ
ਹੁਸ਼ਿਆਰਪੁਰ- ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈ.ਵੀ.ਐਮ ਵੇਅਰਹਾਊਸ ਦੀ ਅਗਸਤ 2025 ਦੀ ਮਹੀਨਾਵਾਰ ਪੜਤਾਲ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ, ਸਕੱਤਰ ਸਿੰਘ ਬੱਲ ਵੱਲੋਂ ਕੀਤੀ ਗਈ। ਇਹ ਪੜਤਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਬੀਰ ਕੌਰ ਭੁੱਲਰ ਦੀ ਹਾਜ਼ਰੀ ਵਿਚ ਕੀਤੀ ਗਈ, ਜਿਸ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਦੌਰਾਨ ਵੇਅਰਹਾਊਸ ਦੀ ਬਾਹਰੀ ਪਡ਼ਤਾਲ ਕੀਤੀ।

ਸਾਰੇ ਸਬੰਧਤ ਰਿਕਾਰਡ, ਲੌਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ, ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਸੰਯੁਕਤ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਨੇ ਕਿਹਾ ਕਿ ਈ.ਵੀ.ਐਮ ਵੇਅਰਹਾਊਸ ਦਾ ਮਹੀਨਾਵਾਰ ਨਿਰੀਖਣ ਇਕ ਨਿਯਮਿਤ ਅਤੇ ਜ਼ਰੂਰੀ ਪ੍ਰਕਿਰਿਆ ਹੈ, ਜੋ ਕਿ ਹਰ ਜ਼ਿਲ੍ਹੇ ਵਿਚ ਸਮੇਂ-ਸਮੇਂ 'ਤੇ ਕੀਤੀ ਜਾਂਦੀ ਹੈ।
ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣਾ ਹੈ। ਉਨ੍ਹਾਂ ਇਸ ਗੱਲ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵੇਅਰਹਾਊਸ ਦੀ ਦੇ ਪ੍ਰਬੰਧ ਉੱਚਤਮ ਮਿਆਰਾਂ ਦੇ ਪਾਏ ਗਏ ਹਨ। ਸਕੱਤਰ ਸਿੰਘ ਬੱਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਲਈ ਕਿਹਾ।
ਇਸ ਮੌਕੇ ਭਾਜਪਾ ਤੋਂ ਭੂਸ਼ਨ ਕੁਮਾਰ ਸ਼ਰਮਾ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਤੋਂ ਖੁਸ਼ੀ ਰਾਮ, ਅਕਾਲੀ ਦਲ ਤੋਂ ਸੁਖਜਿੰਦਰ ਸਿੰਘ ਅਤੇ ਸੀ.ਪੀ.ਆਈ (ਐਮ) ਤੋਂ ਬਲਵਿੰਦਰ ਸਿੰਘ ਤੋਂ ਇਲਾਵਾ ਨੋਡਲ ਅਫਸਰ ਈ.ਵੀ.ਐਮਜ਼ ਬਲਵਿੰਦਰ ਸਿੰਘ, ਸਹਾਇਕ ਨੋਡਲ ਅਫ਼ਸਰ ਰੁਪਿੰਦਰਪਾਲ ਸਿੰਘ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਵੀਰ ਸਿੰਘ ਅਤੇ ਰਾਜਨ ਮੋਂਗਾ ਵੀ ਮੌਜੂਦ ਸਨ।