
ਡੀ.ਐਸ.ਪੀ ਗੜ੍ਹਸ਼ੰਕਰ ਨੇ ਟਰੱਕ ਡਰਾਈਵਰਾਂ ਨੂੰ ਨਸ਼ਿਆਂ ਦੀਆਂ ਬੁਰਾਈਆਂ ਤੋਂ ਜਾਣੂ ਕਰਵਾਇਆ ।
ਡੀ.ਜੀ.ਪੀ ਪੰਜਾਬ ਗੌਰਵ ਯਾਦਵ ਅਤੇ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਦਲਜੀਤ ਸਿੰਘ ਖੱਖ, ਡੀ.ਐਸ.ਪੀ ਗੜ੍ਹਸ਼ੰਕਰ ਨੇ ਗੜ੍ਹਸ਼ੰਕਰ ਦੀ ਟਰੱਕ ਯੂਨੀਅਨ ਵਿੱਚ ਮੀਟਿੰਗ ਕਰਕੇ ਟਰੱਕ ਡਰਾਈਵਰਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ। ਇਸ ਨੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਵੀ ਪ੍ਰੇਰਿਤ ਕੀਤਾ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ।
ਗੜ੍ਹਸ਼ੰਕਰ 5 ਸਤੰਬਰ ( ਬਲਵੀਰ ਚੌਪੜਾ ) ਡੀ.ਜੀ.ਪੀ ਪੰਜਾਬ ਗੌਰਵ ਯਾਦਵ ਅਤੇ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਦਲਜੀਤ ਸਿੰਘ ਖੱਖ, ਡੀ.ਐਸ.ਪੀ ਗੜ੍ਹਸ਼ੰਕਰ ਨੇ ਗੜ੍ਹਸ਼ੰਕਰ ਦੀ ਟਰੱਕ ਯੂਨੀਅਨ ਵਿੱਚ ਮੀਟਿੰਗ ਕਰਕੇ ਟਰੱਕ ਡਰਾਈਵਰਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ। ਇਸ ਨੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਵੀ ਪ੍ਰੇਰਿਤ ਕੀਤਾ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਦੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਵੀ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਉਸ ਦੀ ਸੂਚਨਾ ਸਾਨੂੰ ਦਿੱਤੀ ਜਾਵੇ ਤਾਂ ਜੋ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਮੁਫ਼ਤ ਇਲਾਜ ਲਈ ਦਾਖਲ ਕਰਵਾਇਆ ਜਾ ਸਕੇ ਤਾਂ ਜੋ ਉਸ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਸਮੂਹ ਟਰੱਕ ਡਰਾਈਵਰ ਅਤੇ ਟਰੱਕ ਮਾਲਕ ਤੇ ਸਥਾਨਕ ਲੋਕ ਹਾਜ਼ਰ ਸਨ।
