
ਵਿਦਿਆ ਵੈਲੀ ਸਕੂਲ ਖਰੜ ਵਿਖੇ ਗਾਂਧੀ ਜੈਅੰਤੀ ਨੂੰ ਸਮਰਪਿਤ ਸਮਾਗਮ ਕਰਵਾਇਆ
ਖਰੜ,1 ਅਕਤੂਬਰ:- ਗਾਂਧੀ ਜੈਅੰਤੀ ਨੂੰ ਲੈ ਕੇ ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਗਾਂਧੀ ਜੀ ਦੇ ਹਵਾਲੇ ਸੁਣਾਏ ਅਤੇ ਉਨ੍ਹਾਂ ਦੇ ਅਹਿੰਸਾ, ਸਚਾਈ ਦੇ ਸਿਧਾਂਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸ਼ਾਂਤੀ ਅਤੇ ਉਮੀਦ ਦੇ ਪ੍ਰਤੀਕ, ਪ੍ਰਾਰਥਨਾ ਅਤੇ ਦੀਵੇ ਜਗਾ ਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ।
ਖਰੜ,1 ਅਕਤੂਬਰ:- ਗਾਂਧੀ ਜੈਅੰਤੀ ਨੂੰ ਲੈ ਕੇ ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਗਾਂਧੀ ਜੀ ਦੇ ਹਵਾਲੇ ਸੁਣਾਏ ਅਤੇ ਉਨ੍ਹਾਂ ਦੇ ਅਹਿੰਸਾ, ਸਚਾਈ ਦੇ ਸਿਧਾਂਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸ਼ਾਂਤੀ ਅਤੇ ਉਮੀਦ ਦੇ ਪ੍ਰਤੀਕ, ਪ੍ਰਾਰਥਨਾ ਅਤੇ ਦੀਵੇ ਜਗਾ ਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਸਮਾਗਮ ਵਿਚ ਗਾਂਧੀਵਾਦੀ ਕਦਰਾਂ-ਕੀਮਤਾਂ ਤੇ ਕੇਂਦਰਿਤ ਕਲਾ, ਲੇਖ ਮੁਕਾਬਲੇ ਵੀ ਕਰਵਾਏ ਗਏ।
ਹਾਈਲਾਈਟ ਗਾਂਧੀ ਜੀ ਦੇ ਜੀਵਨ ਦੇ ਮਹੱਤਵਪੂਰਨ ਪਲਾਂ ਨੂੰ ਦਰਸਾਉਦੀ ਇੱਕ ਸਕਿੱਟ ਪੇਸ਼ ਕੀਤੀ ਗਈ ਜਿਸ ਵਿਚ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਉਨ੍ਹਾਂ ਦੀ ਭੂਮਿਕਾ ਤੇ ਜ਼ੋਰ ਦਿੱਤਾ ਗਿਆ। ਪਿ੍ਰੰਸੀਪਲ ਡਾ. ਸੁਮਨ ਲਤਾ ਨੇ ਵਿਦਿਆਰਥੀਆਂ ਨੇ ਗਾਂਧੀ ਦੀ ਭਾਵਨਾ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਚੇਅਰਪਰਸਨ ਸੁਰਿੰਦਰ ਕੋਰ, ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਵੀ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ ਅਤੇ ਸਕੂਲ ਦੇ ਸਟਾਫ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ ਗਈ।
