ਡਾ. ਬੀ. ਆਰ. ਅੰਬੇਡਕਰ ਮਿਸ਼ਨਰੀ ਵੈਲਫੇਅਰ ਐਸੋਸੀਏਸ਼ਨ ਨੇ ਖੂਨਦਾਨ ਕੈਂਪ ਲਗਾਇਆ
ਐਸ ਏ ਐਸ ਨਗਰ, 8 ਸਤੰਬਰ ਡਾ. ਬੀ.ਆਰ. ਅੰਬੇਡਕਰ ਮਿਸ਼ਨਰੀ ਵੈਲਫ਼ੇਅਰ ਐਸੋਸੀਏਸ਼ਨ ਮੁਹਾਲੀ ਵੱਲੋਂ ਫੇਜ਼ -7 ਸਥਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਐਸ ਏ ਐਸ ਨਗਰ, 8 ਸਤੰਬਰ ਡਾ. ਬੀ.ਆਰ. ਅੰਬੇਡਕਰ ਮਿਸ਼ਨਰੀ ਵੈਲਫ਼ੇਅਰ ਐਸੋਸੀਏਸ਼ਨ ਮੁਹਾਲੀ ਵੱਲੋਂ ਫੇਜ਼ -7 ਸਥਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਐਸੋਸੀਏਸ਼ਨ ਦੇ ਚੇਅਰਮੈਨ ਅਨਿਲ ਕੁਮਾਰ ਨੇ ਦੱਸਿਆ ਕਿ ਐਸੋਸੀਏਸ਼ਨ ਦੇ 10 ਸਾਲ ਪੂਰੇ ਹੋਣ ਤੇ ਲਗਾਏ ਇਸ ਕੈਂਪ ਵਿੱਚ ਗੌਰਮਿੰਟ ਮਲਟੀਸਪੈਸ਼ਿਲਿਟੀ ਹਸਪਤਾਲ (ਜੀ.ਐਮ.ਐਸ.ਐਚ.) ਸੈਕਟਰ 16 ਚੰਡੀਗੜ੍ਹ ਦੀ ਬਲੱਡ ਬੈਂਕ ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ।
ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਹੋਈ ਭਾਰੀ ਬਰਸਾਤ ਕਰਕੇ ਡੇਂਗੂ ਵਰਗੀ ਬਿਮਾਰੀ ਨੇ ਵੱਡੀ ਗਿਣਤੀ ਲੋਕਾਂ ਨੂੰ ਆਪਣੀ ਮਾਰ ਹੇਠ ਲਿਆ ਹੈ ਜਿਸ ਕਰਕੇ ਮਰੀਜ਼ਾਂ ਵਿੱਚ ਪਲੇਟਲੈਟਸ ਦੀ ਕਮੀ ਹੋ ਰਹੀ ਹੈ। ਅਜਿਹੇ ਹਾਲਾਤਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਲਈ ਅੱਗ ਆਉਣਾ ਚਾਹੀਦਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਅੱਗੇ ਤੋਂ ਵੀ ਸਮਾਜ ਸੇਵਾ ਦੇ ਕੰਮ ਉਤਸ਼ਾਹ ਨਾਲ਼ ਜਾਰੀ ਰੱਖੇਗੀ। ਕੈਂਪ ਵਿੱਚ ਡਾ. ਬੀ.ਆਰ. ਅੰਬੇਡਕਰ ਮਿਸ਼ਨਰੀ ਵੈਲਫੇਅਰ ਐਸੋਸੀਏਸ਼ਨ ਮੁਹਾਲੀ ਦੇ ਸਮੂਹ ਸੇਵਾਦਾਰ ਮੌਜੂਦ ਸਨ।