ਸ਼੍ਰੀ ਅਕਾਲ ਤਖਤ ਦੀ ਫਸੀਲ ਤੋਂ ਬਣੀ ਕਮੇਟੀ ਨੂੰ ਮਾਝੇ 'ਚ ਮਿਲਿਆ ਰਿਕਾਰਡ ਤੋੜ ਸਮਰਥਨ: ਬੀਬੀ ਸਤਵੰਤ ਕੌਰ
ਗੁਰਦਾਸਪੁਰ 23 ਜੁਲਾਈ 2025- ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਬਣੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤੀ ਲਈ ਭਰਤੀ ਕਰਨ ਵਾਲੇ ਡੈਲੀਗੇਟਾਂ ਦਾ ਆਮ ਇਜਲਾਸ ਵਿੱਚ ਵਿਸ਼ੇਸ਼ ਤੌਰ ਤੇ ਭਰਤੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਵੀ ਸ਼ਾਮਿਲ ਹੋਏ।

ਗੁਰਦਾਸਪੁਰ ਦੇ ਪੀਐਸ ਗਾਰਡਨ ਵਿਖੇ ਭਰਤੀ ਕਮੇਟੀ ਵੱਲੋਂ ਕੀਤੇ ਗਏ ਇਜਲਾਸ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ, ਦੀਨਾ ਨਗਰ ਅਤੇ ਡੇਰਾ ਬਾਬਾ ਨਾਨਕ ਦੇ ਸੈਂਕੜੇ ਡੈਲੀਗੇਟਾਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਨਾਨਗਰ ਅਤੇ ਡੇਰਾ ਬਾਬਾ ਨਾਨਕ ਦੇ ਡੈਲੀਗੇਟਾਂ ਵੱਲੋਂ ਆਮ ਇਜਲਾਸ ਦੀ ਪ੍ਰਕਿਰਿਆ ਨੂੰ ਵਿਧੀ ਪੂਰਵਕ ਮੁਕੰਮਲ ਕੀਤਾ ਗਿਆ।
ਇਸ ਮੌਕੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਬਣੀ ਭਰਤੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮਾਲਵੇ ,ਦੁਆਬੇ ਤੋਂ ਬਾਅਦ ਮਾਝੇ ਵਿੱਚ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਬਣੀ ਭਰਤੀ ਕਮੇਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤੀ ਲਈ ਜ਼ਿਲਾ ਗੁਰਦਾਸਪੁਰ ਦੇ ਬਲਾਕ ਦੀਨਾ ਨਗਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਤੇ ਇਜਲਾਸ ਦੌਰਾਨ ਤੇ ਸੈਂਕੜੇ ਡੈਲੀਗੇਟ ਦਾ ਸੈਲਾਬ ਉਮੜਿਆ ਹੈ।