ਸੰਗਰੂਰ ਜਬਰ ਵਿਰੋਧੀ ਰੈਲੀ ਲਈ ਮੀਟਿੰਗ
ਪਟਿਆਲਾ : ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫਟੂ) ਪਟਿਆਲਾ ਦੀ ਜਿਲਾ ਕਮੇਟੀ ਦੀ ਮੀਟਿੰਗ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਤੇ ਜਮਹੂਰੀ ਹੱਕਾਂ ਉੱਤੇ ਮਾਰੇ ਜਾ ਰਹੇ ਡਾਕੇ ਖਿਲਾਫ ਸੰਗਰੂਰ ਵਿਖੇ 25 ਜੁਲਾਈ ਦੀ ਜਬਰ ਵਿਰੋਧੀ ਰੈਲੀ ਲਈ ਮੀਟਿੰਗ ਕੀਤੀ ਗਈ।

ਇਸ ਮੌਕੇ ਗੈਸ ਏਜੰਸੀ ਵਰਕਰ ਯੂਨੀਅਨ (ਇਫਟੂ) ਪਟਿਆਲਾ ਦੇ ਕਾਰਜਕਾਰੀ ਪ੍ਰਧਾਨ ਬਲਜਿੰਦਰ ਸਿੰਘ ਅਤੇ ਇਫਟੂ ਦੇ ਸੂਬਾ ਪ੍ਰਧਾਨ ਸ੍ਰੀ ਨਾਥ ਜੀ, ਮੀਤ ਪ੍ਰਧਾਨ ਸਤਪਾਲ ਸਿੰਘ, ਸਕੱਤਰ ਸੁਰਜੀਤ ਸਿੰਘ, ਜੁਆਇੰਟ ਸਕੱਤਰ ਅਵਤਾਰ ਸਿੰਘ, ਧੀਰਜ ਕੁਮਾਰ, ਜਰਨੈਲ ਸਿੰਘ, ਪੱਪੂ ਸਿੰਘ, ਕੇਸਰ ਸਿੰਘ, ਸਾਂਮਧਰ ਮਿਸ਼ਰਾ, ਮਨਜੀਤ ਸਿੰਘ ਆਦਿ ਸਾਥੀਆਂ ਨੇ ਕਿਹਾ ਕਿ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿੱਚ ਗੈਸ ਏਜੰਸੀ ਵਰਕਰ ਯੂਨੀਅਨ ਪਟਿਆਲਾ ਵੱਡੇ ਪੱਧਰ ਤੇ ਸਮੂਲੀਅਤ ਕਰੇਗੀ।
ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਤਰਜ ਤੇ ਵਿਰੋਧ ਦੀ ਹਰ ਆਵਾਜ ਨੂੰ ਕੁਚਲਣ ਦਾ ਫੈਸਲਾ ਕਰ ਲਿਆ ਹੈ।