ਹੁਸ਼ਿਆਰਪੁਰ- ਹੁਸ਼ਿਆਰਪੁਰ ਨਗਰ ਨਿਗਮ ਹਾਊਸ ਦੀ ਇਕ ਮਹੱਤਵਪੂਰਨ ਮੀਟਿੰਗ ਅੱਜ ਮੇਅਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਕਰਮਚਾਰੀਆਂ ਨਾਲ ਸਬੰਧਤ ਸੇਵਾ ਮਾਮਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੀਟਿੰਗ ਵਿਚ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਲਤਾ ਸੈਣੀ, ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੇ ਚੇਅਰਮੈਨ ਬਲਵਿੰਦਰ ਕੁਮਾਰ ਬਿੰਦੀ, ਵਾਰਡ ਨੰਬਰ 10 ਦੇ ਕੌਂਸਲਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਤੋਂ ਇਲਾਵਾ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਮੀਟਿੰਗ ਵਿੱਚ ਹਿੱਸਾ ਲੈ ਕੇ ਆਪਣੀ ਸਰਗਰਮ ਭੂਮਿਕਾ ਨਿਭਾਈ।

ਮੇਅਰ ਨੇ ਦੱਸਿਆ ਕਿ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਹਰ ਘਰ ਤੋਂ ਕੂੜਾ ਇਕੱਠਾ ਕਰਨਾ, ਵਿਗਿਆਨਕ ਢੰਗ ਨਾਲ ਪ੍ਰੋਸੈਸ ਕਰਨਾ ਅਤੇ ਇਸਨੂੰ ਪਿੱਪਲਵਾਲਾ ਸਥਿਤ ਮੁੱਖ ਪ੍ਰੋਸੈਸਿੰਗ ਕੇਂਦਰ ਤੱਕ ਪਹੁੰਚਾਉਣਾ ਹੁਣ ਇੱਕ ਨਿੱਜੀ ਏਜੰਸੀ ਨੂੰ ਸੌਂਪਿਆ ਜਾਵੇਗਾ। ਇਸ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਪਏ ਕੂੜੇ ਦੇ ਢੇਰਾਂ ਤੋਂ ਨਿਜ਼ਾਤ ਮਿਲੇਗੀ।
ਮੇਅਰ ਨੇ ਕਿਹਾ ਕਿ ਦੇਸ਼ ਦੀ ਰੱਖਿਆ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਸਨਮਾਨ ਵਿਚ ਗ੍ਰੀਨ ਵਿਊ ਪਾਰਕ ਵਿਚ ਇਕ ਆਰਮੀ ਟੈਂਕ ਲਗਾਇਆ ਜਾਵੇਗਾ, ਜੋ ਨਾ ਸਿਰਫ਼ ਫੌਜੀ ਜਜ਼ਬੇ ਨੂੰ ਸਲਾਮੀ ਹੋਵੇਗੀ ਬਲਕਿ ਪਾਰਕ ਦੀ ਸੁੰਦਰਤਾ ਨੂੰ ਵੀ ਵਧਾਏਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਨੇ ਵੱਖ-ਵੱਖ ਟਿਊਬਵੈਲਾਂ ਦੀ ਰੀਬੋਰਿੰਗ ਲਈ 167.46 ਲੱਖ ਰੁਪਏ ਦੇ ਖ਼ਰਚੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਅਮਰੁਤ-2 ਯੋਜਨਾ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਲ ਸਪਲਾਈ ਲਾਈਨਾਂ ਵਿਛਾਉਣ ਲਈ 7.10 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ।
ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਨੇ ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਦੇ ਰੱਖ-ਰਖਾਅ ਲਈ 2323.41 ਲੱਖ ਰੁਪਏ ਦੇ ਖਰਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਦੀਆਂ ਗਲੀਆਂ ਅਤੇ ਇਲਾਕਿਆਂ ਵਿਚ ਪਾਣੀ ਭਰਨ ਤੋਂ ਰੋਕਣ ਲਈ ਵੱਖ-ਵੱਖ ਨਾਲਿਆਂ ਦੀ ਸਫਾਈ ਲਈ 9.87 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ।
ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਗਰ ਨਿਗਮ, ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸੁਵਿਧਾਜਨਕ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਹਾਊਸ ਮੀਟਿੰਗ ਇਸ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਹੈ।
ਇਸ ਮੌਕੇ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਐਸ.ਈ ਸਤੀਸ਼ ਕੁਮਾਰ ਸੈਣੀ, ਇੰਜੀਨੀਅਰ ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਮਿਉਂਸਪਲ ਟਾਊਨ ਪਲੈਨਰ ਲਖਵੀਰ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।