ਪੰਜਾਬ ਸਰਕਾਰ ਵਲੋਂ ਪੈਂਡੂ ਖੇਤਰਾਂ ਵਿੱਚ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਲਗਤਾਰ ਜਾਰੀ:- ਡਿਪਟੀ ਸਪੀਕਰ
ਗੜ੍ਹਸੰਕਰ 24 ਜੁਲਾਈ: ਹਲਕਾ ਵਿਧਾਇਕ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਪਿੰਡ ਚੱਕ ਸਿੰਘਾਂ ਵਿੱਚ ਨਵੀਂ ਬਣੀ ਪਾਣੀ ਵਾਲੀ ਟੈਂਕੀ ਅਤੇ ਪਾਣੀ ਵਾਲੀ ਮੋਟਰ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ’ਤੇ ਲਗਭਗ 65 ਲੱਖ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਸਾਫ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮਿਲੇਗਾ ਅਤੇ ਪਿੰਡ ਵਿੱਚ ਕਈ ਦਿਨਾਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ।

ਇਸ ਮੌਕੇ ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਹਰੇਕ ਪਿੰਡ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਮਾਰੀਆਂ ਵੀ ਘੱਟ ਹੋਣਗੀਆਂ। ਰੋੜੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਲੋੜਵੰਦ ਇਲਾਕਿਆਂ ਨੂੰ ਮੁੱਢਲੀਆਂ ਸਹੂਲਤਾਂ ਨਾਲ ਜੋੜਨ ਦੀ ਨੀਤੀ ਬਹੁਤ ਪ੍ਰਭਾਵਸ਼ਾਲੀ ਅਤੇ ਕੁਸ਼ਲ ਸਾਬਤ ਹੋ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਮੂਲ ਸੁਵਿਧਾਵਾਂ ਦੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਇਕ ਘਰ ਤੱਕ ਸਾਫ ਪੀਣ ਵਾਲਾ ਪਾਣੀ ਪਹੁੰਚ ਸਕੇ। ਪਿੰਡ ਦੇ ਵਾਸੀਆਂ ਨੇ ਇਸ ਮੌਕੇ ਡਿਪਟੀ ਸਪੀਕਰ ਦਾ ਧੰਨਵਾਦ ਕੀਤਾ ਅਤੇ ਖੁਸ਼ੀ ਜਤਾਈ।