ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੀ ਹੈ ਹੁਸ਼ਿਆਰਪੁਰ ਪੁਲਿਸ- ਡੀ.ਐਸ.ਪੀ.ਪਲਵਿੰਦਰ ਸਿੰਘ

ਹੁਸ਼ਿਆਰਪੁਰ- ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨਾਲ ਖ਼ਾਸ ਗੱਲਬਾਤ ਦੌਰਾਨ ਡੀ.ਐਸ.ਪੀ. ਪਲਵਿੰਦਰ ਸਿੰਘ ਹੋਰਾਂ ਨੇ ਦੱਸਿਆ ਕਿ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਹੁਸ਼ਿਆਰਪੁਰ ਪੁਲਿਸ ਨਸ਼ਿਆਂ ਦੇ ਖ਼ਿਲਾਫ਼ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਲਾਘਾ ਯੋਗ ਕੰਮ ਕਰ ਰਹੀ ਹੈ।

ਡੀ.ਐਸ.ਪੀ. ਪਲਵਿੰਦਰ ਸਿੰਘ ਹੋਰਾਂ  ਕਿਹਾ ਕਿ ਪੁਲਿਸ ਸਿਰਫ ਰਵਾਇਤੀ ਕਾਰਵਾਈਆਂ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਲਈ ਬਹੁਤ ਹੀ ਵਿਉਂਤਬੱਧ  ਢੰਗ ਨਾਲ ਕਾਰਵਾਈ ਕਰ ਰਹੀ ਹੈ। “ਇਹ ਸਿਰਫ ਮੁਹਿੰਮ ਨਹੀਂ, ਇਹ ਨਸ਼ਿਆਂ ਦੇ ਖ਼ਿਲਾਫ਼ ਇੱਕ ਯੁੱਧ ਹੈ। ਲੋਕਾਂ ਦੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕਰਨ ਨਾਲ ਸਾਡੀ ਮਦਦ ਹੋ ਰਹੀ ਹੈ,” ਉਨ੍ਹਾਂ ਨੇ ਕਿਹਾ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਚੀਜ਼ਾਂ ਦੀ ਬਰਾਮਦਗੀ ਇਸ ਗੱਲ ਦਾ ਸਬੂਤ ਹੈ ਕਿ ਪੁਲਿਸ ਜਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸਮਾਜ ਨੂੰ ਸੁਰੱਖਿਅਤ ਬਣਾਉਣਾ ਪੁਲਿਸ ਦੀ ਪਹਿਲ ਹੈ।