ਸੀਈਟੀ ਗਰੁਪ ਸੀ ਪ੍ਰੀਖਿਆ ਲਈ ਹਰਿਆਣਾ ਰਾਜ ਟ੍ਰਾਂਸਪੋਰਟ ਵੱਲੋਂ ਉਮੀਦਵਾਰਾਂ ਨੂੰ ਮੁਫ਼ਤ ਬੱਸ ਸਹੂਲਤ

ਚੰਡੀਗੜ੍ਹ, 24 ਜੁਲਾਈ- ਹਰਿਆਣਾ ਰਾਜ ਟ੍ਰਾਂਸਪੋਰਟ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਭਾਗ ਸੂਬੇ ਵਿੱਚ ਯਾਤਰੀਆਂ ਨੂੰ ਸੁਰੱਖਿਅਤ, ਅਰਾਮਦਾਇਕ ਅਤੇ ਸਮੇ ਸਿਰ ਟ੍ਰਾਂਸਪੋਰਟ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਇਸੇ ਲੜੀ ਵਿੱਚ ਸਰਕਾਰ ਵੱਲੋਂ ਨਿਰਧਾਰਿਤ ਸੀਈਟੀ ਗਰੁਪ ਸੀ ਪ੍ਰੀਖਿਆ ਦੇ ਸਫਲ ਆਯੋਜਨ ਲਈ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ।

ਚੰਡੀਗੜ੍ਹ, 24 ਜੁਲਾਈ- ਹਰਿਆਣਾ ਰਾਜ ਟ੍ਰਾਂਸਪੋਰਟ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਭਾਗ ਸੂਬੇ ਵਿੱਚ ਯਾਤਰੀਆਂ ਨੂੰ ਸੁਰੱਖਿਅਤ, ਅਰਾਮਦਾਇਕ ਅਤੇ ਸਮੇ ਸਿਰ ਟ੍ਰਾਂਸਪੋਰਟ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਇਸੇ ਲੜੀ ਵਿੱਚ ਸਰਕਾਰ ਵੱਲੋਂ ਨਿਰਧਾਰਿਤ ਸੀਈਟੀ ਗਰੁਪ ਸੀ ਪ੍ਰੀਖਿਆ ਦੇ ਸਫਲ ਆਯੋਜਨ ਲਈ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ।
ਵਰਣਯੋਗ ਹੈ ਕਿ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਆਗਾਮੀ 26 ਅਤੇ 27 ਜੁਲਾਈ ਨੂੰ ਹੋਣ ਵਾਲੀ ਸੀਈਟੀ ਗਰੁਪ ਸੀ ਦੀ ਪ੍ਰੀਖਿਆ ਲਈ ਉਮੀਦਵਾਰਾਂ ਨੂੰ ਜ਼ਿਲ੍ਹਾ ਪੱਧਰੀ ਬੱਸ ਅੱਡਿਆਂ ਨਾਲ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਅਤੇ ਵਾਪਸ ਲਿਆਉਣ ਦੀ ਜਿੰਮੇਦਾਰੀ ਟ੍ਰਾਂਸਪੋਰਟ ਵਿਭਾਗ ਨੂੰ ਸੌਂਪੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਟੀਚੇ ਨਾਲ ਰਾਜ ਟ੍ਰਾਂਸਪੋਰਟ ਵਿਭਾਗ ਵੱਲੋਂ ਲਗਭਗ 12 ਹਜ਼ਾਰ ਬੱਸਾਂ ਦੀ ਵਿਵਸਥਾ ਕੀਤੀ ਗਈ ਹੈ ਜੋ ਪ੍ਰੀਖਿਆ ਦੇ ਦੋਹਾਂ ਸ਼ੈਸ਼ਣਾਂ ਅਨੁਸਾਰ ਸੰਚਾਲਿਤ ਹੋਵੇਗੀ। ਸਵੇਰੇ ਦੇ ਸ਼ੈਸ਼ਣ ਲਈ ਉਮੀਦਵਾਰਾਂ ਨੂੰ ਸਵੇਰੇ 7 ਵਜੇ ਤੱਕ ਅਤੇ ਸ਼ਾਮ ਦੇ ਸ਼ੈਸ਼ਣ ਲਈ ਦੁਪਹਿਰ 12 ਵਜੇ ਤੱਕ ਪ੍ਰੀਖਿਆ ਕੇਂਦਰ ਦੇ ਨਜਦੀਕੀ ਬੱਸ ਅੱਡਿਆਂ ਤੱਕ ਪਹੁੰਚਾ ਦਿੱਤਾ ਜਾਵੇਗਾ। ਜਿੱਥੇ ਤੱਕ ਸੰਭਵ ਹੋਇਆ ਪ੍ਰੀਖਿਆ ਕੇਂਦਰਾਂ ਤੱਕ ਅੰਤਮ ਪੜਾਅ ਤੱਕ ਮੁਫ਼ਤ ਸ਼ਟਲ ਸੇਵਾ ਵੀ ਮੁਹੱਈਆ ਕਰਵਾਈ ਜਾਵੇਗੀ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਮਹਿਲਾ ਉਮੀਦਵਾਰਾਂ ਨਾਲ ਇੱਕ ਪਰਿਵਾਰ ਦੇ ਮੈਂਬਰ ਨੂੰ ਵੀ ਮਦਦ ਵਜੋਂ ਮੁਫ਼ਤ ਬੱਸ ਸਹੂਲਤ ਦਿੱਤੀ ਜਾਵੇਗੀ। ਇਸ ਸਹੂਲਤ ਦਾ ਲਾਭ ਲੈਣ ਲਈ ਸਿਰਫ਼ ਐਡਮਿਟ ਕਾਰਡ ਵਿਖਾਉਣਾ ਜਰੂਰੀ ਹੋਵੇਗਾ। ਇਸ ਲਈ ਉਮੀਦਵਾਰਾਂ ਨੂੰ ਅਪੀਲ ਹੈ ਕਿ ਆਪਣੇ ਨੇੜੇ ਦੇ ਬੱਸ ਡਿਪੋ ਦੇ ਬੱਸ ਸਟੈਂਡ 'ਤੇ ਉਪਲਬਧ ਜਾਣਕਾਰੀ ਅਨੁਸਾਰ ਪ੍ਰੀਖਿਆ ਮਿਤੀ ਦੇ ਦਿਨ ਬੱਸ ਦੇ ਚਲਣ ਦੇ ਨਿਰਧਾਰਿਤ ਸਮੇ ਤੋਂ ਪਹਿਲਾਂ ਬੱਸ ਸਟੈਂਡ 'ਤੇ ਪਹੁੰਚ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮੁਫ਼ਤ ਟ੍ਰਾਂਸਪੋਰਟ ਸਹੂਲਤ ਦਾ ਲਾਭ ਚੁੱਕਣ।
ਬੁਲਾਰੇ ਨੇ ਦੱਸਿਆ ਕਿ ਹਰਿਆਣਾ ਰਾਜ ਟ੍ਰਾਂਸਪੋਰਟ ਆਪਣੇ 24 ਡਿਪੋ ਅਤੇ 13 ਸਭ ਡਿਪੁਆਂ ਤੋਂ ਲਗਭਗ 4 ਹਜ਼ਾਰ ਬੱਸਾਂ ਦਾ ਸੰਚਾਲਨ ਕਰਦੇ ਹੋਏ ਹਰ ਰੋਜ ਲਗਭਗ 11 ਲੱਖ ਕਿਲ੍ਹੋਮੀਟਰ ਦੂਰੀ ਤੈਅ ਕਰੇਗਾ ਅਤੇ ਹਰ ਰੋਜ ਲਗਭਗ 10 ਲੱਖ ਯਾਤਰੀਆਂ ਨੂੰ ਬੱਸ ਸਹੂਲਤ ਪ੍ਰਦਾਨ ਕਰਦਾ ਹੈ। ਸਰਕਾਰ ਵੱਲੋਂ ਸੂਬੇ ਦੀ ਜਨਦਾ ਨੂੰ ਦਿੱਤੀ ਜਾ ਰਹੀ ਸਹੂਲਤਾਂ ਠੀਕ ਢੰਗ ਨਾਲ ਮੁਹੱਈਆ ਕਰਵਾਉਣਾ ਵੀ ਹਰਿਆਣਾ ਰਾਜ ਟ੍ਰਾਂਸਪੋਰਟ ਦਾ ਟੀਚਾ ਹੈ।