ਸਫਾਈ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਦੀ ਜ਼ਰੂਰੀ ਮੀਟਿੰਗ ਹੋਈ

ਹੁਸ਼ਿਆਰਪੁਰ- ਸਫਾਈ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਚੇਅਰਮੈਨ ਬਲਰਾਮ ਭੱਟੀ ਵਲੋਂ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਦਾ ਭਾਰੀ ਇਕੱਠ ਹੋਇਆ। ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ ਵੱਲੋਂ ਮੁਲਾਜ਼ਮਾਂ ਨੂੰ ਦੱਸਿਆ ਗਿਆ ਕਿ ਬੀਤੇ ਦਿਨੀ ਜੋ ਹਾਊਸ ਦੀ ਮੀਟਿੰਗ ਹੋਈ।

ਉਸ ਵਿੱਚ ਜੋ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਨ, ਉਨਾਂ ਨੂੰ ਨਗਰ ਨਿਗਮ ਪ੍ਰਸ਼ਾਸਨ ਅਤੇ ਹਾਊਸ ਵਲੋਂ ਪਹਿਲ ਦੇ ਆਧਾਰ ਤੇ ਪਾਸ ਕਰ ਦਿੱਤਾ ਗਿਆ ਹੈ। ਜਿਵੇਂ ਕਿ ਸਫਾਈ ਕਰਮਚਾਰੀਆਂ, ਸੀਵਰਮੈਨਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਗੁੜ ਤੇ ਸਾਬਨ ਦੇ ਪੈਸੇ, ਕਵਾਟਰਾਂ ਦੀ ਮੰਗ, ਹੈਲਪਰਾਂ ਦੀ ਭਰਤੀ ਆਦਿ।
 ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਹਾਊਸ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ ਅਤੇ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੰਚੇ ਪੰਜਾਬ ਮਿਊਂਸੀਪਲ ਸੰਘਰਸ਼ ਕਮੇਟੀ ਦੇ ਸਰਪਰਸਤ ਸ਼੍ਰੀ ਕੁਲਵੰਤ ਸਿੰਘ ਸੈਣੀ ਨੇ ਸਥਾਨਕ ਸਰਕਾਰਾਂ ਵਲੋਂ ਬਣਾਈ ਗਈ ਸਬ ਕਮੇਟੀ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਬਾਰੇ ਜਾਣੂ ਕਰਵਾਇਆ। 
ਉਨ੍ਹਾਂ ਦੱਸਿਆ ਕਿ ਸਬ ਕਮੇਟੀ ਵਲੋਂ ਪੰਜਾਬ ਦੇ ਆਊਟਸੋਰਸ ਕਰਮਚਾਰੀ ਅਤੇ ਇਨਸੋਰਸ ਕਰਮਚਾਰੀਆਂ ਦੇ ਹੱਕ ਵਿੱਚ ਸਰਕਾਰ ਜਲਦ ਫੈਸਲਾ ਲੈ ਸਕਦੀ ਹੈ ਅਤੇ ਜੇਕਰ ਸਰਕਾਰ ਵੱਲੋਂ ਆਪਣੇ ਕੀਤੇ ਵਾਅਦੇ ਤੋਂ ਪਿੱਛੇ ਹੱਟਿਆ ਜਾਂਦਾ ਹੈ ਤਾਂ 19 ਅਗਸਤ ਦੀ ਮੀਟਿੰਗ ਵਾਲੇ ਦਿਨ ਹੀ ਸੰਘਰਸ਼ ਦਾ ਵਿਗੁਲ ਵਜਾ ਦਿੱਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।