
ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 3 ਅਗਸਤ 2025 ਦਿਨ ਐਤਵਾਰ ਨੂੰ ਸਿਹਤ ਮੰਤਰੀ ਡਾਕਟਰ ਬਲਵੀਰ ਸਿਘ ਜੀ ਦੀ ਕੋਠੀ ਦਾ ਘਿਰਾਓ
ਪਟਿਆਲਾ, ਜੁਲਾਈ 26- ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 3 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਪਟਿਆਲਾ, ਜੁਲਾਈ 26- ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 3 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਪਟਿਆਲਾ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ, ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੌਰਾਨ ਸਿਹਤ ਵਿਭਾਗ ਵਿੱਚ ਵਿਸ਼ੇਸ਼ ਤੌਰ ' ਤੇ ਭਰਤੀਆਂ ਕਰਨ ਦਾ ਵਾਅਦਾ ਕੀਤਾ ਸੀ।ਪ੍ਰੰਤੂ ਕਰੀਬ 4 ਸਾਲ ਵਿੱਚ ਸਿਹਤ ਵਿਭਾਗ ਅੰਦਰ ਮਲਟੀ ਪਰਪਜ਼ ਹੈਲਥ ਵਰਕਰ ਮੇਲ ਦੀ ਇੱਕ ਵੀ ਅਸਾਮੀ ਲਈ ਇਸ਼ਤਿਹਾਰ ਨਹੀਂ ਦਿੱਤਾ ਗਿਆ।
ਜਦਕਿ ਸੂਬੇ ਅੰਦਰ ਡੇਂਗੂ ਅਤੇ ਚਿਕਨਗੁਨੀਆ ਸਮੇਤ ਅਨੇਕਾਂ ਬਿਮਾਰੀਆਂ ਕੀਮਤੀ ਜਾਨਾਂ ਲੈ ਰਹੀਆਂ ਹਨ। ਉਹਨਾਂ ਕਿਹਾ ਕਿ ਦਰਜਨਾਂ ਮੀਟਿੰਗਾਂ ਵਿੱਚ ਸਿਹਤ ਮੰਤਰੀ ਨੇ ਭਾਵੇਂ ਭਰੋਸਾ ਦਿੱਤਾ ਸੀ। ਉਹਨਾਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਅੰਦਰ ਵਰਕਰ ਪੁਰਸ਼ ਦੀਆਂ ਅੰਦਾਜ਼ਨ 270 ਅਸਾਮੀਆਂ ਪੰਜਾਬ ਕੈਬਨਿਟ ਫ਼ਰਵਰੀ 2025 ਦੀ ਮੀਟਿੰਗ ਵਿੱਚ ਮੰਨਜੂਰ ਹੋ ਚੁੱਕੀਆਂ ਹਨ,ਪ੍ਰੰਤੂ 5 ਮਹੀਨੇ ਲੰਘਣ ਤੋਂ ਬਾਅਦ ਵੀ ਅਜੇ ਤੱਕ ਇਸ਼ਤਿਹਾਰ ਜਾਰੀ ਨਹੀ ਕੀਤਾ ਗਿਆ।
ਉਹਨਾਂ ਅੱਗੇ ਦੱਸਿਆ ਕਿ ਪੰਜਾਬ ਅੰਦਰ ਸਿਹਤ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅੰਦਰ 2012 ਮਗਰੋ ਕੋਰਸ ਬੰਦ ਹੋ ਚੁੱਕੇ ਹਨ, ਉਹਨਾਂ ਦੱਸਿਆ ਕਿ ਜੇਕਰ ਪੋਸਟਾਂ ਦਾ ਇਸ਼ਤਿਹਾਰ ਜਲਦੀ ਜਾਰੀ ਨਹੀਂ ਕੀਤਾ ਤਾਂ ਯੂਨੀਅਨ ਵਲੋਂ ਸਿਹਤ ਮੰਤਰੀ ਜੀ ਦੀ ਕੋਠੀ ਨੇੜ੍ਹੇ ਪੱਕਾ ਧਰਨਾ ਲਗਾਇਆ ਜਾਵੇਗਾ ਇਹ ਧਰਨਾ ਉਸ ਸਮੇਂ ਤੱਕ ਲੱਗਾ ਰਹੇਗਾ ਜਦੋਂ ਤੱਕ ਆਪ ਸਰਕਾਰ mphw male ਦੀਆਂ 270 ਪੋਸਟਾਂ ਦਾ ਇਸ਼ਤਿਹਾਰ ਜਾਰੀ ਨਹੀਂ ਕਰੇਗੀ,,,। ਇਸ ਸੰਘਰਸ਼ ਵਿਚ ਬੇਰੁਜ਼ਗਾਰ ਸਾਥੀ ਆਰ ਪਾਰ ਦੀ ਲੜਾਈ ਲਈ ਤਿਆਰ ਬਰ ਤਿਆਰ ਹਨ।
ਇਸ ਮੌਕੇ ਰਾਜ ਸੰਗਤੀਵਾਲਾ,ਨਾਹਰ ਸਿੰਘ ,ਲਖਵਿੰਦਰ ਸਿੰਘ, ਸਾਹਿਬ ਸਿੰਘ, ਰਵਿੰਦਰ ਸਿੰਘ ਅਜਨਾਲਾ, ਨੀਰਜ਼ ਕੁਮਾਰ, ਵਿਕਰਮ ਫਿਰੋਜ਼ਪੁਰ, ਨਵਦੀਪ ਸਿੰਘ, ਗਗਨਦੀਪ ਸਿੰਘ,ਹਰਮਨ ਸਿੰਘ,ਦੀਪ ਸਿੰਘ, ਜਗਤਾਰ ਸਿੰਘ , ਮਨਪ੍ਰੀਤ ਸਿੰਘ,ਮੇਜਰ ਪਾਤੜਾਂ, ਮਨਦੀਪ ਝੁਨੀਰ ,ਹਰਕੀਰਤ ਸਿੰਘ, ਸਤਵੀਰ ਸਿੰਘ, ਭੁਪਿੰਦਰ ਸੁਨਾਮ, ਗੁਰਪਿਆਰ ਸਿੰਘ ਆਦਿ ਹਾਜ਼ਰ ਸਨ।
