ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸ਼ਾਰਟਹੈਂਡ ਜਮਾਤਾਂ 2025-26 ਲਈ ਦਾਖਲਾ ਸ਼ੁਰੂ
ਐੱਸ .ਏ.ਐੱਸ ਨਗਰ, 25 ਜੁਲਾਈ, 2025: ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ਼-ਨਾਲ਼ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ) ਵਿਚ ਦਾਖਲਾ ਲੈ ਸਕਦੇ ਹਨ। ਇਨ੍ਹਾਂ ਜਮਾਤਾਂ ਵਿਚ ਸੈਸ਼ਨ 2025-26 ਲਈ ਨਵਾਂ ਦਾਖਲਾ ਆਰੰਭ ਹੋਣ ਜਾ ਰਿਹਾ ਹੈ।

ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਡਾ. ਦਰਸ਼ਨ ਕੌਰ, ਖੋਜ ਅਫ਼ਸਰ, ਭਾਸ਼ਾ ਵਿਭਾਗ, ਪੰਜਾਬ ਵੱਲੋਂ ਦੱਸਿਆ ਗਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਸ਼ਨ 2025-26 ਲਈ ਪੰਜਾਬੀ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ) ਲਈ ਫ਼ਾਰਮ ਭਰਨ ਦੀ ਅੰਤਿਮ ਮਿਤੀ 20 ਅਗਸਤ 2025 ਰੱਖੀ ਗਈ ਹੈ। ਇਨ੍ਹਾਂ ਜਮਾਤਾਂ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ।
ਪੰਜਾਬੀ ਸ਼ਾਰਟਹੈਂਡ ਤੇਜ਼ ਗਤੀ ਜਮਾਤ ਲਈ 80 ਸ਼ਬਦ ਪ੍ਰਤੀ ਮਿੰਟ ਦੀ ਰਫ਼ਤਾਰ ਨਾਲ 22 ਅਗਸਤ ਨੂੰ ਸਵੇਰੇ 10.00 ਵਜੇ ਟੈਸਟ ਲਿਆ ਜਾਵੇਗਾ। ਮੁੱਢਲੀ ਸਿਖਲਾਈ ਜਮਾਤ ਲਈ ਯੋਗ ਅਤੇ ਤੇਜ਼ ਗਤੀ ਟੈਸਟ ਵਿੱਚੋਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਮਿਤੀ 27 ਅਗਸਤ ਨੂੰ ਸਵੇਰੇ 10:00 ਵਜੇ ਲਈ ਜਾਵੇਗੀ। ਇਸ ਦਿਨ ਉਮੀਦਵਾਰ ਸਹੀ ਸਮੇਂ ’ਤੇ ਆਪਣੇ ਅਸਲ ਸਰਟੀਫਿਕੇਟ ਲੈ ਕੇ ਇੰਟਰਵਿਊ ਲਈ ਹਾਜ਼ਰ ਹੋਣਗੇ।
ਹੋਰ ਵਧੇਰੇ ਜਾਣਕਾਰੀ ਲਈ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 518 (ਏ), ਮੰਜ਼ਿਲ ਚੌਥੀ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਜਾਂ ਮੋਬਾਇਲ ਨੰਬਰ 94633-87365 ’ਤੇ ਸੰਪਰਕ ਕਰ ਸਕਦੇ ਹਨ।