ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਲਾਲੜੂ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਜਾਗਰੂਕ

ਲਾਲੜੂ/ਐੱਸ.ਏ.ਐੱਸ.ਨਗਰ, 26 ਜੁਲਾਈ, 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਅਭਿਆਨ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ”ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਵਾਰਡਾਂ ਦੇ ਮਿਊਂਸੀਪਲ ਕੌਸਲਰ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕ ਭਾਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲੈ ਰਹੇ ਹਨ। ਵਿਧਾਇਕ ਡੇਰਾਬਸੀ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਮੁਕੰਮਲ ਕਰਨ ਉਪਰੰਤ ਹੁਣ ਸ਼ਹਿਰੀ ਖੇਤਰ ਦੇ ਵਾਰਡਾਂ ਵਿੱਚ ਨਸ਼ਾਂ ਮੁਕਤੀ ਅਭਿਆਨ ਸ਼ੁਰੂ ਕੀਤਾ ਹੋਇਆ ਹੈ।

ਇਸ ਦੌਰਾਨ ਹਲਕਾ ਵਿਧਾਇਕ, ਡੇਰਾਬਸੀ, ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੱਜ ਡੇਰਾਬਸੀ ਹਲਕੇ ਦੇ ਲਾਲੜੂ ਵਿਖੇ ਵਾਰਡ ਨੰ 7,8, ਬਹਾਵਲਪੁਰੀ, ਧਰਮਸ਼ਾਲਾ, ਵਾਰਡ ਨੰ 9, ਧਰਮਸ਼ਾਲਾ, ਨੇੜੇ ਗੁਰਦੁਆਰਾ ਸਾਹਿਬ, ਪਿੰਡ ਡਹਿਰ, ਵਾਰਡ ਨੰ 10, ਧਰਮਸ਼ਾਲਾ ਪਿੰਡ ਮਗਰਾ, ਵਾਰਡ ਨੰ 11 ਅਤੇ 14, ਹਰੀਜਨ ਧਰਮਸ਼ਾਲਾ ਵਿਖੇ ‘ਨਸ਼ਾ ਮੁਕਤੀ ਯਾਤਰਾ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਉਹਨਾਂ ਨੇ ਕਿਹਾ ਸਮਾਜ ਨੂੰ ਨਸ਼ਾ ਮੁਕਤ ਕਰਨਾ ਕਿਸੇ ਇੱਕ ਵਿਅਕਤੀ ਦਾ ਕੰਮ ਨਹੀਂ ਹੈ। ਨਸ਼ੇ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਔਰਤਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਕਿਸੇ ਵੀ ਵਿਅਕਤੀ ਵੱਲੋਂ ਇਸ ਨਸ਼ਾ ਮੁਕਤੀ ਮੁਹਿੰਮ ਤਹਿਤ ਸਾਂਝੀ ਕੀਤੀ ਗਈ ਕੋਈ ਵੀ ਜਾਣਕਾਰੀ ਪ੍ਰਸ਼ਾਸਨ ਅਤੇ ਨੌਜੁਆਨ ਪੀੜ੍ਹੀ ਵਾਸਤੇ ਵਡਮੁੱਲੀ ਸਾਬਿਤ ਹੋ ਸਕਦੀ ਹੈ। ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਸਰਕਾਰ ਦੇ ਟੋਲ ਫਰੀ ਨੰਬਰ 9779100200 ਉਪਰ ਇਤਲਾਹ ਦਿਓ, ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
 ਵਿਧਾਇਕ ਰੰਧਾਵਾ ਨੇ ਕਿਹਾ ਕਿ ਨਸ਼ਾ ਇੱਕ ਅਜਿਹੀ ਦਲਦਲ ਹੈ, ਜਿਸ ਵਿੱਚ ਫਸੇ ਇਨਸਾਨ ਨੂੰ ਬਾਹਰ ਕੱਢਣ ਲਈ ਸਾਡਾ ਹਰ ਇੱਕ ਦਾ ਫਰਜ਼ ਬਣਦਾ ਹੈ। ਨਸ਼ੇ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਹੁਣ ਡੇਰਾਬਸੀ ਹਲਕੇ ਦੇ ਵਾਰਡ ਪੱਧਰ `ਤੇ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਪਣੇ-ਆਪਣੇ ਪਿੰਡਾਂ ਨੂੰ ਨਸ਼ਾਂ ਮੁਕਤ ਕਰਨ ਦਾ ਪ੍ਰਣ ਲਿਆ ਜਾ ਚੁੱਕਾ ਹੈ, ਕਿਸੇ ਵੀ ਵਾਰਡ ਦਾ ਬੰਦਾ ਇਹ ਨਹੀਂ ਚਾਹੁੰਦਾ ਕਿ ਉਸ ਦੇ ਵਾਰਡ ਦਾ ਜਾਂ ਵਾਰਡ ਦੇ ਕਿਸੇ ਨੌਜਵਾਨ ਦਾ ਨਸ਼ਾਂ ਵੇਚਣ ਜਾਂ ਨਸ਼ੇ ਦਾ ਸੇਵਨ ਕਰਨ ਵਿੱਚ ਨਾਮ ਸਾਹਮਣੇ ਆਵੇ।
 ਵਿਧਾਇਕ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਦੌਰਾਨ ਲਾਲੜੂ ਦੇ ਵੱਖ-ਵੱਖ ਵਾਰਡਾਂ ਵਿੱਚ ਇਕੱਤਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਲੋਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰ ਲੋਕਾਂ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ।