ਪੰਜਾਬ ਸਰਕਾਰ ਵਪਾਰੀਆਂ ਅਤੇ ਟਰੇਡਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ - ਅਨਿਲ ਠਾਕੁਰ

ਨਵਾਂਸ਼ਹਿਰ- ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ, ਟਰੇਡਰਾਂ ਅਤੇ ਟੈਕਸ ਅਦਾ ਕਰਨ ਵਾਲੇ ਹਰ ਅਦਾਰੇ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਕੇ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ । ਉਨ੍ਹਾਂ ਨੇ ਜਿਲ੍ਹੇ ਦੇ ਵਪਾਰਕ ਅਦਾਰਿਆਂ ਦੇ ਹਿੱਤਾਂ ਦੀ ਰਾਖੀ ਅਤੇ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ 21 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ।

ਨਵਾਂਸ਼ਹਿਰ- ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ, ਟਰੇਡਰਾਂ ਅਤੇ ਟੈਕਸ ਅਦਾ ਕਰਨ ਵਾਲੇ ਹਰ ਅਦਾਰੇ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਕੇ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ । ਉਨ੍ਹਾਂ ਨੇ ਜਿਲ੍ਹੇ ਦੇ ਵਪਾਰਕ ਅਦਾਰਿਆਂ ਦੇ ਹਿੱਤਾਂ ਦੀ ਰਾਖੀ ਅਤੇ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ 21 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ।
 ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਦਫਤਰ ਵਿਖੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜਿਲ੍ਹੇ ਦੇ ਟਰੇਡਰਾਂ, ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕਰਦੀਆਂ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਵਪਾਰੀਆਂ ਨੂੰ ਵਪਾਰ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਜਿਲ੍ਹੇ ਦੇ ਵਪਾਰੀਆਂ ਵੱਲੋਂ ਰੱਖੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਹਰ ਮਸਲੇ ਦਾ ਤੈਅ ਸਮੇਂ ਵਿੱਚ ਢੁੱਕਵਾਂ ਨਿਪਟਾਰਾ ਕੀਤਾ ਜਾਵੇਗਾ। 
ਵੱਖ-ਵੱਖ ਐਸੋਸੀਏਸ਼ਨਾਂ ਨਾਲ ਸਬੰਧਤ ਨੁਮਾਇੰਦੀਆਂ ਵੱਲੋਂ ਸਥਾਨਕ ਰੇਲਵੇ ਰੋਡ ਦੀ ਹਾਲਤ ਦਾ ਮਸਲਾ ਚੇਅਰਮੈਨ ਸਾਹਮਣੇ ਰੱਖੇ ਜਾਣ ’ਤੇ ਅਨਿਲ ਠਾਕੁਰ ਅਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਡਾ. ਅਨਿਲ ਭਾਰਦਵਾਜ ਨੇ ਭਰੋਸਾ ਦਿੱਤਾ ਕਿ ਰੇਲਵੇ ਰੋਡ ਦੀ ਜਲਦ ਕਾਇਆਕਲਪ ਹੋਵੇਗੀ। ਉਨ੍ਹਾਂ ਨੇ ਵਪਾਰੀਆਂ ਅਤੇ ਟਰੇਡਰਾਂ ਸਮੇਤ ਰੇਲਵੇ ਰੋਡ ਦਾ ਦੌਰਾ ਵੀ ਕੀਤਾ ਅਤੇ ਕਿਹਾ ਕਿ ਜਲਦ ਇਸ ਮਸਲੇ ਨੂੰ ਸਮਰਥ ਅਥਾਰਟੀ ਨਾਲ ਵਿਚਾਰਕੇ ਹੱਲ ਕੀਤਾ ਜਾਵੇਗਾ। 
ਜਿਲ੍ਹੇ ਦੇ ਵਪਾਰੀਆਂ ਦੇ ਮਸਲਿਆਂ ਦੇ ਫੌਰੀ ਹੱਲ ਲਈ ਉਨ੍ਹਾਂ ਨੇ 21 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਜੋ ਸਮੇਂ-ਸਮੇਂ ’ਤੇ ਬੇਹਤਰ ਤਾਲਮੇਲ ਰਾਹੀਂ ਲੌੜੀਂਦੇ ਹੱਲ ਯਕੀਨੀ ਬਣਾਏਗੀ। ਚੇਅਰਮੈਨ ਅਨਿਲ ਠਾਕੁਰ ਅਤੇ ਮੈਂਬਰ ਅਨਿਲ ਭਾਰਦਵਾਜ ਨੇ ਜਿਲ੍ਹੇ ਦੀ ਕਰਿਆਨਾ ਐਸੋਸੀਏਸ਼ਨ ਵੱਲੋਂ ਵੱਡੇ ਮਾਲ ਖੁੱਲਣ ਨਾਲ ਛੋਟੇ ਵਪਾਰਕ ਅਦਾਰਿਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਦੱਸੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਵੀ ਪੂਰੀ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਵਪਾਰੀਆਂ ਦੇ ਹਿੱਤਾਂ ਦੀ ਪੂਰੀ ਰਾਖੀ ਕੀਤੀ ਜਾਵੇਗੀ। 
ਉਨ੍ਹਾਂ ਨੇ ਭੱਠਾ ਐਸੋਸੀਏਸ਼ਨ ਵੱਲੋਂ ਲੇਬਰ ਸਬੰਧੀ ਰੱਖੇ ਮਾਮਲੇ ’ਤੇ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜ ਟੈਕਸ ਨਿਹਾਰਿਕਾ ਖਰਬੰਦਾ, ਈ.ਟੀ.ਓਜ਼ ਅਮਿਤ ਸਿੰਘ ਤੇ ਵਿਕਰਮ ਭਾਟੀਆ ਤੋਂ ਇਲਾਵਾ ਵਪਾਰ ਮੰਡਲ ਦੇ ਪ੍ਰਧਾਨ ਚਿੰਟੂ ਅਰੋੜਾ, ਵਪਾਰ ਮੰਡਲ ਦੇ ਸੀਨੀਅਰ ਨੁਮਾਇੰਦੇ ਗੁਰਸ਼ਰਨ ਅਰੋੜਾ, ਕਰਿਆਨਾ ਐਸੋਸੀਏਸ਼ਨ ਤੋਂ ਰਜੇਸ਼ ਧੂਪਰ ਆਦਿ ਵੀ ਮੌਜੂਦ ਸਨ।