ਕੇਂਦਰ ਸਰਕਾਰ ਵੱਲੋਂ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਵਾਲੇ ਓ.ਟੀ.ਟੀ. ਪਲੇਟਫਾਰਮਾਂ ਤੇ ਰੋਕ ਦਾ ਸੁਆਗਤ

ਐਸ.ਏ.ਐਸ. ਨਗਰ- ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਵਾਲੇ ਅਲਟ, ਉੱਲੂ, ਦੇਸੀਫਲਿਕਸ, ਬਿੱਗ ਸ਼ਾਟਸ ਐਪ, ਬੂਮੈਕਸ, ਕੰਗਨ ਐਪ, ਬੁੱਲ ਐਪ, ਜਲਵਾ ਐਪ ਸਮੇਤ 25 ਓ.ਟੀ.ਟੀ. ਪਲੇਟਫਾਰਮਾਂ ਦੀਆਂ ਵੈਬਸਾਈਟਾਂ ਅਤੇ ਐਪਸ ਨੂੰ ਬੰਦ ਕਰਨ ਦੇ ਫੈਸਲੇ ਦਾ ਸੁਆਗਤ ਕਰਦਿਆਂ ਨਾਟਕਕਾਰ ਅਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਨੇ ਕਿਹਾ ਹੈ ਕਿ ਇਹ ਓ.ਟੀ.ਟੀ. ਪਲੇਟਫਾਰਮ ਅਸ਼ਲੀਲ ਅਤੇ ਲਚਰ ਸਮੱਗਰੀ ਪ੍ਰਸਾਰਿਤ ਕਰਕੇ ਸਾਡੀ ਨੌਜਵਾਨੀ ਅਤੇ ਆਉਣ ਵਾਲੀਆਂ ਨਸਲਾਂ ਨੂੰ ਤਬਾਹ ਅਤੇ ਗੁੰਮਰਾਹ ਕਰ ਰਹੀਆਂ ਹਨ।

ਉਹਨਾਂ ਕਿਹਾ ਕਿ ਗ੍ਰਹਿ, ਮਹਿਲਾ ਅਤੇ ਬਾਲ ਵਿਕਾਸ, ਇਲੈਕਟ੍ਰਾਨਿਕਸ, ਸੂਚਨਾ ਤਕਨੀਕੀ ਅਤੇ ਕਾਨੂੰਨ ਮੰਤਰਾਲੇ, ਉਦਯੋਗ, ਸੰਗਠਨ ਫਿੱਕੀ, ਸੀ.ਆਈ.ਈ. ਅਤੇ ਮਹਿਲਾ ਤੇ ਬਾਲ ਅਧਿਕਾਰ ਖੇਤਰ ਦੇ ਮਾਹਿਰਾਂ ਦੀ ਸਲਾਹ ਨਾਲ ਕੀਤੀ ਗਈ ਇਸ ਕਾਰਵਾਈ ਦੇ ਨਾਲ-ਨਾਲ ਸਰਕਾਰ ਨੂੰ ਅਸ਼ਲੀਲਤਾ, ਲਚਰਤਾ, ਨਸ਼ਿਆਂ ਅਤੇ ਹਥਿਆਰਾਂ ਦਾ ਪ੍ਰਚਾਰ ਕਰ ਰਹੀ ਗੀਤਕਾਰੀ, ਗਾਇਕੀ ਅਤੇ ਪਬਜੀ ਵਰਗੇ ਮੰਚਾਂ ਉੱਤੇ ਵੀ ਪਾਬੰਦੀ ਲਗਾਉਣ ਲਈ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ, ਕਿਉਂਕਿ ਇਸ ਕਿਸਮ ਦੀ ਗਾਇਕੀ ਅਤੇ ਗੀਤਕਾਰੀ ਵੀ ਸਮਾਜ ਵਿੱਚ ਨਸ਼ਿਆਂ, ਅਪਰਾਧਿਕ ਮਾਮਲਿਆਂ ਅਤੇ ਔਰਤਾਂ ਪ੍ਰਤੀ ਅਪਰਾਧਾਂ ਨੂੰ ਵਧਾਉਣ ਵਿੱਚ ਸਹਾਈ ਹੋ ਰਹੀ ਹੈ ਅਤੇ ਪਬਜੀ ਵਰਗੇ ਪਲੇਟਫਾਰਮ ਸਮਾਜ, ਖਾਸ ਤੌਰ ਤੇ ਅਲੜ ਉਮਰ ਦੇ ਬੱਚਿਆਂ ਵਿੱਚ ਹਿੰਸਕ ਪ੍ਰਵਿਰਤੀ ਅਤੇ ਰੁਝਾਨ ਵਧਾ ਰਹੇ ਹਨ।