ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਘਿਰਾਓ 16 ਨੂੰ
ਨਵਾਂਸ਼ਹਿਰ/ਰਾਹੋਂ- ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ 27 ਮੁਲਾਜ਼ਮ, ਮਜ਼ਦੂਰ ਅਤੇ ਸਮਾਜਿਕ ਜੱਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੂਬਾਈ ਮੀਡੀਆ ਇੰਚਾਰਜ ਬਲਦੇਵ ਭਾਰਤੀ ਨੇ ਦੱਸਿਆ ਕਿ ਕਮੇਟੀ ਦੇ ਕੋ-ਆਰਡੀਨੇਟਰ ਸ੍ਰੀ ਜਸਬੀਰ ਸਿੰਘ ਪਾਲ ਜੀ ਦੀ ਪ੍ਰਧਾਨਗੀ ਹੇਠ ਸਮਾਜ ਦੇ ਭੱਖਦੇ ਜ਼ਾਇਜ਼ ਮੁੱਦਿਆਂ ਨੂੰ ਲੈ ਕੇ 6 ਦਿਸੰਬਰ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਦਾ ਜ਼ਬਰਦਸਤ ਘਿਰਾਓ ਕਰਕੇ 31 ਸੂਤਰੀ ਮੰਗ ਪੱਤਰ ਦਿੱਤਾ ਗਿਆ ਸੀ।

ਇਸ ਸਫਲ ਪ੍ਰਦਰਸ਼ਨ ਉਪਰੰਤ ਮੰਗ ਪੱਤਰ ਦੇ ਸਬੰਧ ਵਿੱਚ ਜੱਥੇਬੰਦੀਆਂ ਦੇ ਆਗੂਆਂ ਦੀ ਕੈਬਨਿਟ ਸਬ ਕਮੇਟੀ ਜਿਸ ਵਿੱਚ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ ਨਾਲ 22 ਦਿਸੰਬਰ 2022 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ 3 ਘੰਟੇ ਲੰਬੀ ਮੀਟਿੰਗ ਹੋਈ।
ਕਮੇਟੀ ਦੇ ਸੰਘਰਸ਼ ਦੀ ਬਦੌਲਤ ਪੰਜਾਬ ਸਰਕਾਰ ਉੱਤੇ ਦਬਾਅ ਬਣਿਆ ਅਤੇ ਸ੍ਰੀ ਰਮੇਸ਼ ਕੂਮਾਰ ਗੈਂਟਾ ਆਈ ਏ ਐੱਸ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋਂ ਕਮੇਟੀ ਦੇ 31 ਮੁੱਦਿਆਂ ਦੇ ਮੰਗ ਪੱਤਰ ਸਬੰਧੀ 257 ਸਫਿਆਂ ਦੀ ਵਿਸਥਾਰ ਰਿਪੋਰਟ 16 ਅਗਸਤ 2023 ਨੂੰ ਕੈਬਨਿਟ ਸਬ ਕਮੇਟੀ ਨੂੰ ਸੌਂਪ ਦਿੱਤੀ ਗਈ। ਬਲਦੇਵ ਭਾਰਤੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਇਸ ਗੈਂਟਾ ਰਿਪੋਰਟ ਨੂੰ ਲਾਗੂ ਕਰਨ ਦੀ ਗੱਲ ਤਾਂ ਦੂਰ ਇਸ ਰਿਪੋਰਟ ਨੂੰ ਜਨਤਕ ਵੀ ਨਹੀਂ ਕੀਤਾ ਜਾ ਰਿਹਾ।
ਪੰਜਾਬ ਸਰਕਾਰ ਇਸ ਰਿਪੋਰਟ ਨੂੰ 2 ਸਾਲਾਂ ਤੋਂ ਦੱਬ ਕੇ ਬੈਠੀ ਹੋਈ 'ਤੇ ਦਲਿਤਾਂ, ਮੁਲਾਜ਼ਮਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦਾ ਘਾਣ ਕਰ ਰਹੀ ਹੈ। ਕਮੇਟੀ ਦੇ ਆਗੂਆਂ ਵਲੋਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਵਾਰ ਵਾਰ ਸੰਪਰਕ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਘੇਸਲ ਵੱਟੀ ਹੋਈ ਹੈ।
ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਬਲਦੇਵ ਭਾਰਤੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੂੰ ਇਸ ਗੈਂਟਾ ਰਿਪੋਰਟ ਸਬੰਧੀ ਹਲੂਣਾ ਦੇਣ ਲਈ ਅਗਲੇ ਪ੍ਰੋਗਰਾਮ ਅਨੁਸਾਰ 16 ਅਗਸਤ 2025 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਧੂਰੀ ਰੋਡ ਸੰਗਰੂਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਦੀ ਰਿਹਾਇਸ਼ ਸੁਨਾਮ ਦਾ ਘਿਰਾਓ ਕਰਕੇ ਸੰਕੇਤਕ ਧਰਨੇ ਦਿੱਤੇ ਜਾਣਗੇ।
ਜੇਕਰ ਪੰਜਾਬ ਸਰਕਾਰ ਫਿਰ ਵੀ ਨਹੀਂ ਜਾਗਦੀ ਤਾਂ 6 ਦਿਸੰਬਰ 2025 ਨੂੰ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਕੇ ਘਿਰਾਓ ਕੀਤਾ ਜਾਵੇਗਾ। ਇਸ ਸੰਘਰਸ਼ ਵਿੱਚ ਭਾਰੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ ਅਤੇ ਕਮੇਟੀ ਦੇ ਆਗੂਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਮੀਟਿੰਗਾਂ ਦਾ ਦੌਰ ਵੀ ਲਗਾਤਾਰ ਜਾਰੀ ਹੈ।