ਰੂਸ ਵਿਚ 8.8 ਦੀ ਤੀਬਰਤਾ ਵਾਲੇ ਭੂਚਾਲ ਨਾਲ ਧਰਤੀ ਕੰਬੀ, ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਸੁਨਾਮੀ
ਟੋਕੀਓ- ਰੂਸ ਦੇ ਪੂਰਬ ਵਿੱਚ ਬੁੱਧਵਾਰ ਤੜਕੇ ਕਾਮਚਟਕਾ ਪ੍ਰਾਇਦੀਪ ਨੇੜੇ 8.8 ਤੀਬਰਤਾ ਦੇ ਭੂਚਾਲ ਕਾਰਨ ਉੱਤਰੀ ਪ੍ਰਸ਼ਾਂਤ ਵਿੱਚ ਚਾਰ ਚਾਰ ਫੁੱਟ ਉੱਚੀਆਂ ਸੁਨਾਮੀ ਦੀਆਂ ਲਹਿਰਾਂ ਆਈਆਂ, ਜਿਸ ਮਗਰੋਂ ਅਮਰੀਕਾ ਦੇ ਅਲਾਸਕਾ ਅਤੇ ਹਵਾਈ, ਜਾਪਾਨ ਅਤੇ ਨਿਊਜ਼ੀਲੈਂਡ ਦੇ ਦੱਖਣ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ। ਜਪਾਨ ਨੇ ਇਹਤਿਆਤ ਵਜੋਂ ਫੁਕੂਸ਼ੀਮਾ ਵਿਚਲੇ ਪਰਮਾਣੂ ਰਿਐਕਟਰ ਨੂੰ ਖਾਲੀ ਕਰਵਾ ਲਿਆ ਹੈ।

ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ ਪੰਜ ਵਜੇ ਦੇ ਕਰੀਬ ਆਇਆ ਤੇ ਭੂਚਾਲ ਦਾ ਕੇਂਦਰ ਸਮੁੰਦਰ ਵਿਚ 19 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਇਹ ਭੂਚਾਲ ਮਾਰਚ 2011 ਦੇ ਭੂਚਾਲ ਤੋਂ ਬਾਅਦ ਦੁਨੀਆ ਵਿੱਚ ਆਇਆ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਜਾਪਦਾ ਹੈ। ਮਾਰਚ 2011 ਵਿੱਚ ਉੱਤਰ-ਪੂਰਬੀ ਜਾਪਾਨ ਵਿੱਚ ਆਏ ਭੂਚਾਲ ਦੀ ਤੀਬਰਤਾ 9.0 ਸੀ ਅਤੇ ਇਸ ਨਾਲ ਇੱਕ ਵੱਡੀ ਸੁਨਾਮੀ ਆਈ ਜਿਸ ਨੇ ਫੁਕੂਸ਼ੀਮਾ ਦਾਇਚੀ ਪਰਮਾਣੂ ਊਰਜਾ ਪਲਾਂਟ ਦੇ ਕੂਲਿੰਗ ਸਿਸਟਮ ਨੂੰ ਤਬਾਹ ਕਰ ਦਿੱਤਾ ਸੀ।
ਮੰਗਲਵਾਰ ਨੂੰ ਹਵਾਈ ਦੀ ਰਾਜਧਾਨੀ ਹੋਨੋਲੂਲੂ ਵਿੱਚ ਸੁਨਾਮੀ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵੱਜੇ ਅਤੇ ਲੋਕਾਂ ਨੂੰ ਉੱਚੀਆਂ ਥਾਵਾਂ ’ਤੇ ਜਾਣ ਦੀ ਹਦਾਇਤ ਕੀਤੀ ਗਈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਕਿਹਾ ਕਿ ਪਹਿਲੀ ਸੁਨਾਮੀ ਲਹਿਰ, ਕਰੀਬ 30 ਸੈਂਟੀਮੀਟਰ ਉੱਚੀ, ਹੋਕਾਈਡੋ ਦੇ ਪੂਰਬੀ ਤੱਟ ’ਤੇ ਨੇਮੂਰੋ ਤੱਕ ਪਹੁੰਚ ਗਈ ਸੀ। ਕਾਮਚਟਕਾ ਪ੍ਰਾਇਦੀਪ ਨੇੜੇ ਰੂਸੀ ਖੇਤਰ ਵਿੱਚ ਨੁਕਸਾਨ ਅਤੇ ਨਿਕਾਸੀ ਦੀਆਂ ਰਿਪੋਰਟਾਂ ਹਨ, ਜਿੱਥੇ ਭੂਚਾਲ ਦਾ ਕੇਂਦਰ ਸੀ।