PM-Kisan ਯੋਜਨਾ ਦੀ 20ਵੀਂ ਕਿਸ਼ਤ ਦਾ ਇੰਤਜ਼ਾਰ ਖਤਮ!

ਚੰਡੀਗਡ਼੍ਹ- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਅਧਿਕਾਰਤ ਐਕਸ ਖਾਤੇ ਰਾਹੀਂ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਅਗਸਤ, 2025 ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਦੇਸ਼ ਭਰ ਦੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 20ਵੀਂ ਕਿਸ਼ਤ ਜਾਰੀ ਕਰਨਗੇ। ਹੁਣ ਕਿਸਾਨਾਂ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਅਗਸਤ ਨੂੰ ਸਵੇਰੇ 11 ਵਜੇ ਆਪਣੇ ਸੰਸਦੀ ਖੇਤਰ ਵਾਰਾਣਸੀ ਤੋਂ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿੱਚ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਹੋਣ ਨਾਲ ਦੇਸ਼ ਦੇ ਲਗਭਗ 9.3 ਕਰੋੜ ਕਿਸਾਨਾਂ ਨੂੰ ਵੱਡਾ ਲਾਭ ਮਿਲਿਆ ਹੈ।
ਜ਼ਿਕਰ ਕਰ ਦਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਲਈ ਈ-ਕੇਵਾਈਸੀ ਲਾਜ਼ਮੀ ਹੈ। ਇਸ ਦੇ ਨਾਲ ਹੀ, ਲਾਭਪਾਤਰੀ ਕਿਸਾਨਾਂ ਕੋਲ ਆਧਾਰ ਕਾਰਡ, ਬੈਂਕ ਖਾਤਾ ਹੋਣਾ ਚਾਹੀਦਾ ਹੈ। ਇਸ ਯੋਜਨਾ ਦਾ ਲਾਭ ਲੈਣ ਲਈ, ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਤਸਦੀਕ ਕਰਵਾਉਣ ਦੀ ਵੀ ਲੋੜ ਹੈ। ਇਨ੍ਹਾਂ ਵਿੱਚੋਂ ਕਿਸੇ ਵੀ ਦਸਤਾਵੇਜ਼ ਦੀ ਅਣਹੋਂਦ ਵਿੱਚ, ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤੋਂ ਵਾਂਝੇ ਰਹਿ ਸਕਦੇ ਹਨ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਕਿਸਾਨਾਂ ਦੇ ਖਾਤੇ ਵਿੱਚ ਸਾਲਾਨਾ 6 ਹਜ਼ਾਰ ਰੁਪਏ ਭੇਜੇ ਜਾਂਦੇ ਹਨ। ਇਹ ਰਕਮ ਹਰ 4 ਮਹੀਨਿਆਂ ਦੇ ਅੰਤਰਾਲ 'ਤੇ 3 ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤੇ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਹੈ। ਹਰੇਕ ਕਿਸ਼ਤ ਵਿੱਚ 2,000 ਰੁਪਏ ਦਿੱਤੇ ਜਾਂਦੇ ਹਨ।