ਨਗਰ ਨਿਗਮ ਨੇ ਮਾਤਾ ਚਿੰਤਪੁਰਨੀ ਮੇਲੇ ਨੂੰ ਬਣਾਇਆ ਸਫਾਈ ਅਤੇ ਵਾਤਾਵਰਣ ਸੰਭਾਲ ਦੀ ਮਿਸਾਲ

ਹੁਸ਼ਿਆਰਪੁਰ- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਚਿੰਤਪੁਰਨੀ ਜੀ ਦਾ ਮੇਲਾ ਵੱਡੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸ਼ਰਧਾਲੂ ਹੁਸ਼ਿਆਰਪੁਰ ਸ਼ਹਿਰ ਰਾਹੀਂ ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਮਾਤਾ ਚਿੰਤਪੁਰਨੀ ਮੰਦਰ ਦੇ ਦਰਸ਼ਨਾਂ ਨੂੰ ਜਾ ਰਹੇ ਹਨ। ਸ਼ਹਿਰ ਵਿਚ ਧਾਰਮਿਕ ਸੰਸਥਾਵਾਂ ਵੱਲੋਂ ਲਗਾਏ ਗਏ ਲੰਗਰਾਂ ਅਤੇ ਸ਼ਰਧਾਲੂਆਂ ਦੀ ਭਾਰੀ ਭੀੜ ਵਿਚਕਾਰ ਨਗਰ ਨਿਗਮ ਹੁਸ਼ਿਆਰਪੁਰ ਨੇ ਸਫਾਈ ਅਤੇ ਵਾਤਾਵਰਣ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।

  ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਸ਼ਹਿਰ ਦੇ ਮੁੱਖ ਰੂਟਾਂ ’ਤੇ ਵਿਸ਼ੇਸ਼ ਸਫਾਈ ਪ੍ਰਬੰਧ ਕੀਤੇ ਗਏ ਹਨ। ਲੰਗਰ ਲਗਣ ਵਾਲੀਆਂ ਥਾਵਾਂ ’ਤੇ ਸਫਾਈ ਸੇਵਕ ਤਾਇਨਾਤ ਕੀਤੇ ਗਏ ਹਨ, ਜੋ ਰੋਜ਼ਾਨਾ ਸਫਾਈ ਯਕੀਨੀ ਬਣਾ ਰਹੇ ਹਨ। ਇਸ ਤੋਂ ਇਲਾਵਾ, ਲੰਗਰਾਂ ਵਿਚੋਂ ਇਕੱਠਾ ਹੋਣ ਵਾਲਾ ਕੂੜਾ ਰੋਜ਼ਾਨਾ ਚੁੱਕਣ ਲਈ ਨਗਰ ਨਿਗਮ ਦੀਆਂ ਗੱਡੀਆਂ ਲਗਾਤਾਰ ਚਲ ਰਹੀਆਂ ਹਨ।
ਵਾਤਾਵਰਣ ਸੰਭਾਲ ਲਈ ਨਗਰ ਨਿਗਮ ਵੱਲੋਂ ਲੰਗਰਾਂ ਵਿਚ ਡਸਟਬਿਨ ਅਤੇ ਬਾਇਓਡੀਗ੍ਰੇਡੇਬਲ ਡਿਸਪੋਜ਼ਲ ਵੰਡੇ ਗਏ ਹਨ। ਇਸ ਵਾਰ ਖਾਸ ਤੌਰ ’ਤੇ ਹੁਕਮ ਦਿੱਤਾ ਗਿਆ ਹੈ ਕਿ ਮੇਲੇ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਸੰਸਥਾਵਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਰੋਜ਼ਾਨਾ ਜਾਇੰਟ ਕਮਿਸ਼ਨਰ ਦੀ ਅਗਵਾਈ ਹੇਠ ਬਣੀ ਇੰਨਫੋਰਸਮੈਂਟ ਟੀਮ ਲੰਗਰਾਂ ਦੀ ਚੈਕਿੰਗ ਕਰ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।
  ਕਮਿਸ਼ਨਰ ਨੇ ਸ਼ਹਿਰਵਾਸੀਆਂ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੇਲੇ ਦੌਰਾਨ ਸਿੰਗਲ ਯੂਜ਼ ਪਲਾਸਟਿਕ ਤੋਂ ਬਚਣ ਅਤੇ ਲੰਗਰ ਜਾਂ ਹੋਰ ਭੋਜਨ ਸੇਵਨ ਤੋਂ ਬਾਅਦ ਹੋਣ ਵਾਲਾ ਕੂੜਾ ਹਮੇਸ਼ਾਂ ਡਸਟਬਿਨ ਵਿਚ ਪਾਏਂ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਣ ਦੀ ਰੱਖਿਆ ਤਾਂ ਹੀ ਸੰਭਵ ਹੈ ਜਦੋਂ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਏ।
  ਨਗਰ ਨਿਗਮ ਦੇ ਇਨ੍ਹਾਂ ਉਪਰਾਲਿਆਂ ਨਾਲ ਇਸ ਵਾਰ ਦਾ ਮਾਤਾ ਚਿੰਤਪੁਰਨੀ ਮੇਲਾ ਨਾ ਸਿਰਫ਼ ਸ਼ਰਧਾ ਦਾ ਪ੍ਰਤੀਕ ਬਣਿਆ ਹੈ, ਸਗੋਂ ਸਫਾਈ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਵੀ ਦੇ ਰਿਹਾ ਹੈ।