ਧੰਨ- ਧੰਨ ਸੰਤ ਬਾਬਾ ਹਰਚਰਨ ਦਾਸ ਮਹਾਰਾਜ ਜੀ ਦੀ 15ਵੀਂ ਸਲਾਨਾ ਬਰਸੀ ਦੇ ਸੰਬੰਧ ਵਿੱਚ ਸ਼੍ਰੀ ਆਖੰਡ ਪਾਠਾਂ ਦੀ ਲੜੀ ਨਿਰੰਤਰ ਜਾਰੀ

ਮਾਹਿਲਪੁਰ 31 ਜੁਲਾਈ- ਸ਼ਿਵਾਲਕ ਪਹਾੜੀਆਂ ਦੀ ਗੋਦ ਅਤੇ ਹਿਮਾਚਲ ਪ੍ਰਦੇਸ਼ ਦੀ ਸੀਮਾ ਨਾਲ ਲੱਗਦੇ ਡੇਰਾ ਰਤਨਪੁਰੀ ਜੇਜੋ ਦੋਆਬਾ ਵਿਖੇ ਧੰਨ- ਧੰਨ ਸੰਤ ਬਾਬਾ ਹਰਚਰਨ ਦਾਸ ਮਹਾਰਾਜ ਜੀ ਦੀ 15ਵੀਂ ਸਲਾਨਾ ਬਰਸੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 9 ਅਗਸਤ ਦਿਨ ਸ਼ਨੀਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੀ ਮੁੱਖ ਸੰਚਾਲਕਾ ਸੰਤ ਬੀਬੀ ਮੀਨਾ ਦੇਵੀ ਜੀ ਸਟੇਜ ਸਕੱਤਰ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਏ ਸੁਸਾਇਟੀ ਰਜਿਸਟਰਡ ਪੰਜਾਬ ਅਤੇ ਗੱਦੀ ਨਸ਼ੀਨ ਸੰਤ ਬਾਬਾ ਅਮਨਦੀਪ ਜੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਬਰਸੀ ਸਮਾਗਮ ਨੂੰ ਮੁੱਖ ਰੱਖਦੇ ਹੋਏ 24 ਜੁਲਾਈ ਤੋਂ ਸ੍ਰੀ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਹੈ। 
ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ। ਗੁਰੂ ਕੇ ਲੰਗਰ ਅਟੁੱਟ  ਚੱਲਣਗੇ।