ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪੀਐਮ ਕਿਸਾਨ ਸਨਮਾਨ ਨਿਧੀ ਦੀ 20ਵੀ ਕਿਸਤ ਕੀਤੀ ਜਾਰੀ

ਚੰਡੀਗੜ੍ਹ, 2 ਅਗਸਤ- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਉਤਰ ਪ੍ਰਦੇਸ਼ ਤੋਂ ਪੀਐਮ ਕਿਸਾਨ ਸਨਮਾਨ ਨਿਧੀ ਤਹਿਤ ਦੇਸ਼ ਦੇ 9 ਕਰੋੜ 70 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20ਵੀਂ ਕਿਸਤ ਜਾਰੀ ਕਰ 20 ਹਜ਼ਾਰ 500 ਕਰੋੜ ਰੁਪਏ ਦਾ ਲਾਭ ਦਿੱਤਾ ਹੈ। ਇਸ ਵਿੱਚ ਹਰਿਆਣਾ ਦੇ 16 ਲੱਖ 77 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿੱਚ 353 ਕਰੋੜ ਰੁਪਏ ਦੀ ਰਕਮ ਪਾਈ ਗਈ ਹੈ।

ਚੰਡੀਗੜ੍ਹ, 2 ਅਗਸਤ- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਉਤਰ ਪ੍ਰਦੇਸ਼ ਤੋਂ ਪੀਐਮ ਕਿਸਾਨ ਸਨਮਾਨ ਨਿਧੀ ਤਹਿਤ ਦੇਸ਼ ਦੇ 9 ਕਰੋੜ 70 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20ਵੀਂ ਕਿਸਤ ਜਾਰੀ ਕਰ 20 ਹਜ਼ਾਰ 500 ਕਰੋੜ ਰੁਪਏ ਦਾ ਲਾਭ ਦਿੱਤਾ ਹੈ। ਇਸ ਵਿੱਚ ਹਰਿਆਣਾ ਦੇ 16 ਲੱਖ 77 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿੱਚ 353 ਕਰੋੜ ਰੁਪਏ ਦੀ ਰਕਮ ਪਾਈ ਗਈ ਹੈ।
 ਇਸ ਰਾਹੀਂ ਜ਼ਿਲ੍ਹਾਂ ਪੰਚਕੂਲਾ ਵਿੱਚ ਪੀਐਮ ਕਿਸਾਨ ਉਤਸਵ ਦਿਵਸ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੇ ਇਲਾਵਾ, ਹੋਰ ਜ਼ਿਲ੍ਹਿਆਂ ਵਿੱਚ ਵੀ ਪੀਐਮ ਕਿਸਾਨ ਉਤਸਵ ਦਿਵਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿੱਥੇ ਕੈਬੀਨੇਟ ਅਤੇ ਰਾਜ ਮੰਤਰੀਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਸੰਬੋਧਨ ਨੂੰ ਲਾਇਵ ਸੁਣਿਆ ਗਿਆ।
ਆਪਣੇ ਸੰਬੋਧਨ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਵੱਲੋਂ ਜਾਰੀ 20ਵੀਂ ਕਿਸਤ ਦੀ ਵੰਡ ਇੱਕ ਵਿਤੀ ਮਦਦ ਨਹੀਂ, ਸਗੋਂ ਦੇਸ਼ ਦੇ ਕਿਸਾਨਾਂ ਨੂੰ ਦਿੱਤੇ ਗਏ ਭਰੋਸੇ ਦਾ ਪ੍ਰਮਾਣ ਹੈ। ਮੁੱਖ ਮੰਤਰੀ ਨੇ 20ਵੀਂ ਕਿਸਤ ਜਾਰੀ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
ਵਰਣਯੋਗ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਭਾਰਤ ਦੇ ਕਰੋੜਾਂ ਕਿਸਾਨਾਂ ਦੇ ਜੀਵਨ ਵਿੱਚ ਇੱਕ ਨਵੀਂ ਉਰਜਾ, ਇੱਕ ਨਵਾਂ ਸਵੈ-ਵਿਸ਼ਵਾਸ ਲੈਅ ਕੇ ਆਈ ਹੈ। ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਨੂੰ 2-2 ਹਜ਼ਾਰ ਰੁਪਏ ਦੀ ਤਿੰਨ ਕਿਸਤ ਵੱਜੋਂ ਸਿੱਧੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਪਾਰਦਰਸ਼ਿਤਾ ਅਤੇ ਪ੍ਰਤੀਬੱਧਤਾ ਨਵੇਂ ਭਾਰਤ ਦੀ ਪਛਾਣ ਬਣ ਚੁੱਕੀ ਹੈ।
ਹਰਿਆਣਾ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਹੈ। ਇਸ ਦੇ ਨਾਲ ਕਿਸਾਨਾਂ ਦੀ ਆਮਦਣ ਵਿੱਚ ਵਾਧਾ, ਤਕਨੀਕੀ ਨਵਾਚਾਰ ਅਤੇ ਜਲ ਸਰੰਖਣ ਜਿਹੇ ਖੇਤਰਾਂ ਵਿੱਚ ਵੀ ਸਲਾਂਘਾ ਯੋਗ ਕੰਮ ਕੀਤੇ ਹਨ। ਰਾਜ ਸਰਕਾਰ ਇਹ ਵੀ ਯਕੀਨੀ ਕਰ ਰਹੀ ਹੈ ਕਿ ਕੋਈ ਵੀ ਯੋਗ ਕਿਸਾਨ ਵਾਂਝਾ ਨਾ ਰਵੇ।
ਕਿਸਾਨਾ ਦੀ ਖੁਸ਼ਹਾਲੀ ਨਾਲ ਹੀ ਵਿਕਸਿਤ ਭਾਰਤ ਦਾ ਸੰਕਲਪ ਪੂਰਾ ਹੋਵੇਗਾ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ 4 ਥੰਭਾਂ 'ਤੇ ਵਿਸ਼ੇਸ਼ ਜੋਰ ਦਿੱਤਾ ਹੈ। ਇਸ ਵਿੱਚ ਕਿਸਾਨ, ਗਰੀਬ, ਮਹਿਲਾ ਅਤੇ ਯੁਵਾ ਸ਼ਾਮਲ ਹਨ। ਪਹਿਲਾ ਥੰਭ ਕਿਸਾਨਾਂ ਦੀ ਖੁਸ਼ਹਾਲੀ ਨਾਲ ਹੀ ਇਸ ਸੰਕਲਪ ਨੂੰ ਪੂਰਾ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਇਸੇ ਵਿਜ਼ਨ ਨੂੰ ਸਾਕਾਰ ਕਰਨ ਲਈ ਹਰਿਆਣਾ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਅਤੇ ਖੇਤੀਬਾੜੀ ਖੇਤਰ ਨੂੰ ਲਾਭਕਾਰੀ ਬਨਾਉਣ ਲਈ ਲਗਾਤਾਰ ਯਤਨਸ਼ੀਲ ਹਨ। ਕੇਂਦਰ ਸਰਕਾਰ ਦੀ ਵੱਖ ਵੱਖ ਯੋਜਨਾਵਾਂ ਨੂੰ ਵੀ ਕਾਰਗਰ ਢੰਗ ਨਾਲ ਲਾਗੂ ਕਰ ਰਹੇ ਹਨ।
ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਸਿਤ ਭਾਰਤ ਵਿਕਸਿਤ ਹਰਿਆਣਾ ਨੂੰ ਹੋਰ ਗਤੀ ਨਾਲ ਅੱਗੇ ਵੱਧ ਰਹੀ ਹੈ। ਸਾਲ 2047 ਵਿੱਚ ਭਾਰਤ ਜਦੋਂ ਸੁਤੰਤਰਤਾ ਦੀ ਸ਼ਤਾਬਦੀ ਮਨਾਵੇਗਾ ਉਦੋਂ ਕਿਸਾਨ ਸਵੈ-ਨਿਰਭਰ, ਜਲ ਅਤੇ ਵਾਤਾਵਰਣ ਪ੍ਰਤੀ ਸਜਗ, ਡਿਜਿਟਲ ਅਤੇ ਗਲੋਬਲ ਬਾਜਾਰ ਨਾਲ ਜੁੜਿਆ ਅਤੇ ਉੱਚ ਗੁਣਵੱਤਾ ਅਤੇ ਬਾਂ੍ਰਡੇਡ ਉਤਪਾਦਕ ਹੋਵੇਗਾ।
ਇਸ ਮੌਕੇ 'ਤੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੇਤੀਬਾੜੀ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਜਨਾਰਾਇਣ ਕੌਸ਼ਿਕ, ਸਾਬਕਾ ਵਿਧਾਨਸਭਾ ਚੇਅਰਮੈਨ ਸ੍ਰੀ ਗਿਆਨ ਚੰਦ ਗੁਪਤਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜ਼ੂਦ ਰਹੇ।