ਰਣਜੀਤ ਗਿੱਲ ਦੇ ਘਰ ’ਤੇ ਵਿਜੀਲੈਂਸ ਛਾਪੇਮਾਰੀ ਦੇ ਵਿਰੋਧ ਵਿੱਚ ਭਾਜਪਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ
ਐਸ ਏ ਐਸ ਨਗਰ, 2 ਅਗਸਤ- ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਰਣਜੀਤ ਗਿੱਲ (ਜੋ ਬੀਤੀ ਰਾਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਪੰਜਾਬ ਉਪ ਪ੍ਰਧਾਨ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ) ਦੇ ਘਰ ਅਤੇ ਦਫ਼ਤਰ ’ਤੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਡੀ ਸੀ ਦਫ਼ਤਰ ਪਹੁੰਚ ਕੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਨਾਹਰੇਬਾਜ਼ੀ ਕੀਤੀ ਅਤੇ ਵਿਜੀਲੈਂਸ ਦੀ ਕਾਰਵਾਈ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਬਦਲੇ ਦੀ ਰਾਜਨੀਤੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਛੱਡਣ ਤੋਂ ਬਾਅਦ ਗਿੱਲ ’ਤੇ ‘ਆਪ’ ਵੱਲੋਂ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ ਕਿ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪਹਿਲਾਂ ਸ੍ਰੀ ਗਿੱਲ ਨੂੰ 3 ਅਗਸਤ ਨੂੰ ਕੁਰਾਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਵਿੱਚ ਸ਼ਾਮਲ ਕਰਨ ਦਾ ਪ੍ਰੋਗਰਾਮ ਸੀ, ਪਰ ਆਮ ਆਦਮੀ ਪਾਰਟੀ ਦੇ ਲਗਾਤਾਰ ਦਬਾਅ ਕਾਰਨ, ਉਨ੍ਹਾਂ ਨੂੰ 1 ਅਗਸਤ ਨੂੰ ਦੇਰ ਰਾਤ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਤੋਂ ਨਾਰਾਜ਼ ਸਰਕਾਰ ਨੇ ਅਗਲੇ ਹੀ ਦਿਨ ਗਿੱਲ ਦੇ ਘਰ ਅਤੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਇਸ ਗੱਲ ਦਾ ਸਬੂਤ ਦਿੱਤਾ ਕਿ ਸਰਕਾਰ ਪੂਰੀ ਤਰ੍ਹਾਂ ਬਦਲਾਖੋਰੀ ਅਤੇ ਧੱਕੇਸ਼ਾਹੀ ਵਿੱਚ ਡੁੱਬ ਗਈ ਹੈ।
ਉਨ੍ਹਾਂ ਕਿਹਾ ਕਿ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜੇਕਰ ਅਸੀਂ ਸਰਕਾਰ ਦੇ ਪਿਛਲੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ’ਤੇ ਨਜ਼ਰ ਮਾਰੀਏ, ਤਾਂ ਪਤਾ ਲੱਗਦਾ ਹੈ ਕਿ ਕਿਵੇਂ ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਤਹਿਤ ਵੱਖ-ਵੱਖ ਸਮੇਂ ’ਤੇ ਕਾਰਵਾਈਆਂ ਕਰਕੇ ਕਈ ਆਗੂਆਂ ’ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਰਣਜੀਤ ਗਿੱਲ ਬਹੁਤ ਸਾਫ਼-ਸੁਥਰੇ ਅਕਸ ਵਾਲੇ ਵਿਅਕਤੀ ਅਤੇ ਨੇਤਾ ਹਨ। ਅੱਜ ਤਕ ਉਨ੍ਹਾਂ ਦੇ ਨਾਮ ’ਤੇ ਕੋਈ ਦੋਸ਼ ਜਾਂ ਦਾਗ ਨਹੀਂ ਹੈ। ਸਰਕਾਰ ਉਨ੍ਹਾਂ ’ਤੇ ਸਿਰਫ਼ ਇਸ ਲਈ ਦਬਾਅ ਪਾ ਰਹੀ ਹੈ ਕਿਉਂਕਿ ਉਹ ਆਮ ਆਦਮੀ ਪਾਰਟੀ ਦੀ ਬਜਾਏ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕਰਦੇ ਹੋਏ ਭਾਜਪਾ ਵੱਲੋਂ ਰਾਜਪਾਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਸ ਮੌਕੇ ਮੁਹਾਲੀ ਦੇ ਡੀਸੀ ਨੂੰ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਸੀਨੀਅਰ ਭਾਜਪਾ ਆਗੂ ਕਮਲਦੀਪ ਸੈਣੀ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਉਨ੍ਹਾਂ ਨਾਲ ਮੌਜੂਦ ਸਨ।
ਵਸ਼ਿਸ਼ਟ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਵਜੂਦ ਨਹੀਂ ਹੈ, ਦੂਜੇ ਪਾਸੇ ਸਰਕਾਰ ਭਾਜਪਾ ਤੋਂ ਇੰਨੀ ਡਰੀ ਹੋਈ ਹੈ ਕਿ ਹੁਣ ਉਸ ਨੇ ਅਜਿਹੀਆਂ ਚਾਲਾਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚੰਗੀ ਤਰ੍ਹਾਂ ਜਾਣਦੀ ਹੈ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਕਿਉਂਕਿ ਪੰਜਾਬ ਦੇ ਲੋਕ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦਾ ਭਾਰੀ ਬਹੁਮਤ ਦੇ ਕੇ ਗੱਦੀ ’ਤੇ ਬਿਠਾਇਆ ਸੀ, ਉਹ ਆਮ ਆਦਮੀ ਪਾਰਟੀ ਤੋਂ ਤੰਗ ਆ ਕੇ ਉਨ੍ਹਾਂ ਨੂੰ ਜ਼ਮੀਨ ’ਤੇ ਸੁੱਟਣ ਵਾਲੇ ਹਨ।