ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁੱਝ ਸਮੇਂ ਬਾਅਦ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਵੱਲੋਂ ਛਾਪਾ

ਮੁਹਾਲੀ- ਰੀਅਲ ਅਸਟੇਟ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਸ਼ਨਿਚਰਵਾਰ ਸਵੇਰੇ ਮੁਹਾਲੀ ਅਤੇ ਖਰੜ ਵਿੱਚ ਉਨ੍ਹਾਂ ਦੇ ਘਰ ਅਤੇ ਦਫ਼ਤਰਾਂ ’ਤੇ ਛਾਪਾ ਮਾਰਿਆ ਹੈ।

ਇਸ ਸਬੰਧੀ ਗਿੱਲ ਟਿੱਪਣੀ ਲਈ ਉਪਲਬਧ ਨਹੀਂ ਸਨ, ਪਰ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਨੇ ਇਸ ਘਟਨਾਕ੍ਰਮ ਦੀ ਪੁਸ਼ਟੀ ਕੀਤੀ ਅਤੇ ਇਸਨੂੰ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ ਹੈ। ਭਾਜਪਾ ਦੇ ਇੱਕ ਆਗੂ ਦੇ ਅਨੁਸਾਰ ਗਿੱਲ ’ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਲਈ ਲਗਾਤਾਰ ਦਬਾਅ ਸੀ, ਜਿਸ ਕਾਰਨ ਕਥਿਤ ਤੌਰ ’ਤੇ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਦੇਰ ਰਾਤ ਭਾਜਪਾ ਪਾਰਟੀ ਵਿਚ ਸ਼ਮੂਲੀਅਤ ਕੀਤੀ। 
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ’ਤੇ ਗਿੱਲ ਦੇ ਸ਼ਾਮਲ ਹੋਣ ਸਮੇਂ ਮੌਜੂਦ ਨੇਤਾ ਨੇ ਦਾਅਵਾ ਕੀਤਾ, ‘‘ਇਸੇ ਕਰਕੇ ਉਹ ਅਚਾਨਕ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਸਵੇਰ ਤੱਕ, ਵਿਜੀਲੈਂਸ ਬਿਊਰੋ ਉਨ੍ਹਾਂ ਦੇ ਦਰਵਾਜ਼ੇ ’ਤੇ ਸੀ।’’ ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।