ਜਬਰ-ਜਨਾਹ ਮਾਮਲਾ: ਜੇਡੀ (ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਉਮਰ ਕੈਦ
ਬੰਗਲੁਰੂ- ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਅਤੇ ਜੇਡੀ(ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੂੰ ਜਬਰ-ਜਨਾਹ ਮਾਮਲੇ ਵਿੱਚ ਸ਼ਨਿੱਚਰਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਦੇ ਨਾਲ ਹੀ ਦਸ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ।

ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਵਿਸ਼ੇਸ਼ ਅਦਾਲਤ ਦੇ ਜੱਜ ਸੰਤੋਸ਼ ਗਜਾਨਨ ਨੇ 34 ਸਾਲਾ ਪ੍ਰਜਵਲ ਨੂੰ ਉਸ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਅਤੇ ਜਬਰ-ਜਨਾਹ ਦੇ ਚਾਰ ਮਾਮਲਿਆਂ ਵਿੱਚ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਇਹ ਮਾਮਲਾ ਹਾਸਨ ਜ਼ਿਲ੍ਹੇ ਦੇ ਹੋਲੇਨਰਸੀਪੁਰਾ ਵਿੱਚ ਪਰਿਵਾਰ ਦੇ ਗੰਨੀਕਾਡਾ ਫਾਰਮ ਹਾਊਸ ਵਿੱਚ ਕੰਮ ਕਰਨ ਵਾਲੀ 48 ਸਾਲਾ ਔਰਤ ਨਾਲ ਸਬੰਧਤ ਹੈ। ਦੋਸ਼ ਹੈ ਕਿ ਉਸ ਨਾਲ 2021 ਵਿੱਚ ਦੋ ਵਾਰ ਜਬਰ-ਜਨਾਹ ਕੀਤਾ ਗਿਆ ਅਤੇ ਮੁਲਜ਼ਮ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਿਆ ਸੀ।
ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪ੍ਰਜਵਲ ਰੇਵੰਨਾ ਵਿਰੁੱਧ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਸ ਵਿਰੁੱਧ ਮਾਮਲਿਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਸੀ।