ਚੁਣੇ ਗਏ ਨੁਮਾਇੰਦਿਆਂ ਦਾ ਹੁੰਦਾ ਏ ਹਲਕੇ ਦੇ ਵਿਕਾਸ ਦੇ ਵਿੱਚ ਅਹਿਮ ਰੋਲ: ਕੁਲਵੰਤ ਸਿੰਘ.

ਐੱਸ.ਏ.ਐੱਸ ਨਗਰ 4 ਅਗਸਤ, 2025- ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੈਕਟਰ 79 ਸਥਿਤ ਦਫਤਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ, ਇਸ ਮੌਕੇ ਤੇ ਮੌਜੂਦ ਪੰਚਾਇਤ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਇਹ ਭਰੋਸਾ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੇ ਵਿੱਚ ਆਪਣਾ ਸਹਿਯੋਗ ਪਹਿਲਾਂ ਤੋਂ ਵੀ ਵਧੇਰੇ ਜਿੰਮੇਵਾਰੀ ਅਤੇ ਇਮਾਨਦਾਰੀ ਨਾਲ ਕਰਦੇ ਰਹਿਣਗੇ।

 ਉਹਨਾਂ ਕਿਹਾ ਕਿ ਸਾਡੇ ਲਈ ਲਈ ਇਹ ਮਾਣ ਵਾਲੀ  ਗੱਲ ਹੈ ਕਿ  ਵਿਧਾਇਕ  ਕੁਲਵੰਤ ਸਿੰਘ ਵੱਲੋਂ ਜੋ ਅਸ਼ੀਰਵਾਦ ਅਤੇ ਹੱਲਾਸ਼ੇਰੀ ਸਾਨੂੰ  ਦਿੱਤੀ ਹੈ,  ਉਸ ਦੇ ਲਈ ਅਸੀਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਲੋਕਤੰਤਰਿਕ ਪ੍ਰਕਿਰਿਆ  ਖੂਬਸੂਰਤੀ ਹੈ, ਕਿ ਲੋਕਾਂ ਵੱਲੋਂ ਆਪਣੇ ਇਲਾਕੇ ਦੇ ਵਿਕਾਸ ਦੇ ਲਈ ਪੂਰੀ ਜਿੰਮੇਵਾਰੀ ਦੇ ਨਾਲ ਆਪਣੇ ਨੁਮਾਇੰਦੇ ਚੁਣੇ ਜਾਂਦੇ ਹਨ, ਜਿਸ ਨਾਲ ਹਲਕੇ ਦਾ ਵਿਕਾਸ ਕਰਨਾ ਹੋਰ ਵੀ ਲਾਹੇਵੰਦ ਹੋ ਨਿਬੜਦਾ ਹੈ।
 ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ  ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਲਗਭਗ ਸਭਨਾ ਮੰਗਾਂ ਨੂੰ ਪੂਰਾ ਕੀਤਾ  ਜਾ ਰਿਹਾ  ਹੈ ਅਤੇ ਲਿੰਕ ਸੜਕਾਂ ਦੀ ਰਿਪੇਅਰ ਦੇ ਲਈ ਸਰਕਾਰ ਵੱਲੋਂ ਫੰਡ ਜਾਰੀ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ  ਹਲਕੇ ਭਰ ਵਿੱਚ ਖੁੱਲੇ  ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਮਰੀਜ਼ ਲਾਭ ਲੈ ਰਹੇ ਹਨ, ਉਹਨਾਂ ਕਿਹਾ ਕਿ ਪੰਜਾਬ ਭਰ ਦੇ ਵਿੱਚ ਬਿਜਲੀ 600 ਯੂਨਿਟ ਬਿਜਲੀ ਮੁਫਤ ਕੀਤੇ ਜਾਣ ਦੇ ਨਾਲ ਪੰਜਾਬ ਭਰ ਦੇ ਵਾਸ਼ਿੰਦਿਆਂ  ਨੂੰ ਵੱਡੀ ਰਾਹਤ ਮਿਲੀ ਹੈ। 
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਜੋ ਨਵੀਂ ਚੁਣੀ ਗਈ ਪੰਚਾਇਤ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਪੁੱਜ ਕੇ ਆਪੋ ਆਪਣੇ ਹਲਕੇ ਆਪੋ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਜੋ ਮੰਗਾਂ ਰੱਖੀਆਂ ਹਨ ,ਉਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ।  
ਇਸ ਮੌਕੇ ਤੇ  ਕੁਲਵਿੰਦਰ ਸਿੰਘ -ਸਰਪੰਚ ਪਿੰਡ ਧਰਮਗੜ੍ਹ, ਗੁਰਜਿੰਦਰ ਸਿੰਘ -ਪੰਚ,ਮਨਦੀਪ ਸਿੰਘ -ਪੰਚ,ਜਸਵੀਰ ਕੌਰ -ਪੰਚ,ਕੁਲਜਿੰਦਰ ਕੌਰ- ਪੰਚ, ਸੁਰਿੰਦਰ ਸਿੰਘ,ਜਗਪ੍ਰੀਤ ਸਿੰਘ ਜੱਗਾ, ਹਰਨੇਕ ਸਿੰਘ ਨੰਬਰਦਾਰ,ਮੋਹਣ ਸਿੰਘ, ਗਿਆਨ ਸਿੰਘ ਸਰਪੰਚ, ਪੰਚ ਤੋਂ ਇਲਾਵਾ, ਯੂਥ ਨੇਤਾ ਅਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ, ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ- ਰਾਜਿੰਦਰ ਪ੍ਰਸਾਦ ਸ਼ਰਮਾ, ਹਰਮੇਸ਼ ਸਿੰਘ ਕੁੰਮੜਾ, ਜਸਪਾਲ ਸਿੰਘ ਮਟੌਰ, ਹਰਵਿੰਦਰ ਸਿੰਘ ਸੈਣੀ, ਵੀ ਹਾਜ਼ਰ ਹਾਜ਼ਰ ਸਨ।