ਪੀ ਏ ਟਿਵਾਣਾ ਨੇ ਨਵ ਨਿਯੁਕਤ ਆਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੁੱਤਰ ਦਿੱਤੇ

ਸਮਾਣਾ 12 ਸਤੰਬਰ (ਹਰਜਿੰਦਰ ਸਿੰਘ ਜਵੰਦਾ ) ਇਸਤਰੀ ਤੇ ਬਾਲ ਵਿਕਾਸ ਵਿਭਾਗ ਸਮਾਣਾ ਵੱਲੋਂ ਅਰਾਮ ਘਰ ਵਿਚ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਸ਼ੇਸ ਤੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਪੀ ਏ ਗੁਰਦੇਵ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ ਤੇ ਬਲਾਕ ਦੇ ਨਵ ਨਿਯੁਕਤ 24 ਆਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਸਮਾਣਾ 12 ਸਤੰਬਰ (ਹਰਜਿੰਦਰ ਸਿੰਘ ਜਵੰਦਾ ) ਇਸਤਰੀ ਤੇ ਬਾਲ ਵਿਕਾਸ ਵਿਭਾਗ ਸਮਾਣਾ ਵੱਲੋਂ ਅਰਾਮ ਘਰ ਵਿਚ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਸ਼ੇਸ ਤੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਪੀ ਏ ਗੁਰਦੇਵ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ ਤੇ ਬਲਾਕ ਦੇ ਨਵ ਨਿਯੁਕਤ 24 ਆਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਸੀ ਡੀ ਪੀ ਓ ਉਰਵਸੀ ਗੋਇਲ ਤੋਂ ਇਲਾਵਾ ਪੁਰਾ ਸਟਾਫ਼ ਹਾਜ਼ਰ ਸੀ। ਸਮਾਗਮ ਦੌਰਾਨ ਅਗਾਨਵਾੜੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸੂਬਾ ਤਰੱਕੀ ਕਰ ਰਿਹਾ ਹੈ ਤੇ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਹੋ ਰਹੇ ਹਨ ਉਨ੍ਹਾ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉੱਦੋਂ ਤੋ ਰਿਸ਼ਵਤ ਖੋਰੀ, ਭ੍ਰਿਸ਼ਟਾਚਾਰ ਵਿੱਚ ਕਮੀ ਆਈ ਹੈ ਉਸ ਦੇ ਨਾਲ ਨਾਲ ਨੌਜਵਾਨ ਵਰਗ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਕਾਬਲੀਅਤ ਦੇ ਅਧਾਰ ਤੇ ਨੌਕਰੀ ਦਿੱਤੀ ਜਾ ਰਹੀ ਹੈ ਪੰਜਾਬ ਸਰਕਾਰ ਨੇ ਆਪਣੇ ਡੇਢ ਸਾਲ ਦੇ ਕਾਰਜ ਕਾਲ ਦੌਰਾਨ ਹੁਣ ਤੱਕ ਵੱਖ ਵੱਖ ਵਿਭਾਗਾ ਵਿਚ 40 ਹਜਾਰ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਚੁੱਕੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਨੌਜਵਾਨਾਂ ਨੂੰ ਰੁਜਗਾਰ ਦਿੱਤੀ ਜਾਵੇਗਾ।ਉਨ੍ਹਾ ਨਵ ਨਿਯੁਕਤ ਆਂਗਨਵਾੜੀ ਵਰਕਰਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਬਿਨ੍ਹਾ ਕਿਸੇ ਭੇਦਭਾਵ, ਮੈਰਿਟ ਦੇ ਅਧਾਰ ਤੇ ਵੈਗਰ ਕਿਸੇ ਰਿਸ਼ਵਤ ਦੇ ਹੋਈ ਹੈ ਸੋ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੇ ਕੰਮ ਪ੍ਰਤੀ ਵਫਾਦਾਰ ਰਹਿਣ।ਇਸ ਮੌਕੇ ਹੋਰਨਾ ਤੋਂ ਇਲਾਵਾ ਸੁਪਰਵਾਇਜਰ ਬਲਜੀਤ ਕੌਰ, ਪ੍ਰਿਯੰਕਾ, ਗੁਰਪ੍ਰੀਤ ਕੌਰ, ਬਖਮਿੰਦਰ ਕੌਰ,ਬਲਵੰਤ ਕੌਰ,ਅਮਨਦੀਪ ਕੋਰ, ਪਾਰਸ ਸ਼ਰਮਾ, ਦੀਪਕ ਵਧਵਾ,ਸੰਜੇ ਸਿੰਗਲਾ, ਮਨਜੀਤ ਕੌਰ, ਸੁਨੈਨਾ ਮਿੱਤਲ, ਨਿਸ਼ਾਨ ਚੀਮਾ,ਕੁਲਦੀਪ ਵਿਰਕ, ਰਵਿੰਦਰ ਸੋਹਲ ਆਦਿ ਵੀ ਹਾਜ਼ਰ ਸਨ।