ਕਾਲਜੀਏਟ ਸਕੂਲ ਵਿੱਚ ਅਧਿਆਪਕ ਮਾਪੇ ਮਿਲਣੀ ਦਾ ਆਯੋਜਨ

ਮਾਹਿਲਪੁਰ, 5 ਅਗਸਤ- ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸਕੂਲ ਮਾਹਿਲਪੁਰ ਵਿੱਚ ਸਾਲਾਨਾ ਅਧਿਆਪਕ ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਾਲਜੀਏਟ ਸਕੂਲ ਵਿੱਚ ਪੁੱਜ ਕੇ ਅਧਿਆਪਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

 ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਕਾਲਜੀਏਟ ਸਕੂਲ ਦੇ ਸਟਾਫ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾਂਦੀ ਹੈ ਜਿਸ ਨਾਲ ਸੰਸਥਾ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝੀ ਕੀਤੀ ਜਾਂਦਾ ਹੈ। 
ਉਨ੍ਹਾਂ ਦੱਸਿਆ ਕਿ ਕਾਲਜੀਏਟ ਸਕੂਲ ਵਿੱਚ ਕਾਮਰਸ, ਸਾਇੰਸ ਅਤੇ ਆਰਟਸ ਦੀ ਪੜ੍ਹਾਈ ਸ਼ਾਨਦਾਰ ਢੰਗ ਨਾਲ ਚੱਲ ਰਹੀ ਹੈ ਅਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਵਿਸ਼ੇਸ਼ ਕਦਮ ਚੁੱਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਅਧਿਆਪਕ ਮਾਪੇ ਮਿਲਣੀ ਵਿੱਚ ਮਾਪਿਆਂ ਨੇ ਸੰਸਥਾ ਦੀ ਕਾਰਗੁਜ਼ਾਰੀ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤੇ ਅਤੇ ਹਰ ਵਿਸ਼ੇ ਦੇ ਟੀਚਰ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਆਪਣੇ ਸੁਝਾਅ ਵੀ ਦਿੱਤੇ। 
ਇਸ ਮੌਕੇ ਹਾਜ਼ਰ ਅਧਿਆਪਕਾਂ ਵਿੱਚ ਪ੍ਰੋ ਕਮਲਪ੍ਰੀਤ ਕੌਰ, ਪ੍ਰੋ ਜਸਦੀਪ ਕੌਰ, ਪ੍ਰੋ ਅਸ਼ੋਕ ਕੁਮਾਰ, ਪ੍ਰੋ ਹਰਪ੍ਰੀਤ ਕੌਰ, ਪ੍ਰੋ ਗਣੇਸ਼, ਪ੍ਰੋ ਰਜਿੰਦਰ ਕੌਰ, ਪ੍ਰੋ ਰਮਨਦੀਪ ਕੌਰ ਆਦਿ ਸਮੇਤ ਹੋਰ ਅਧਿਆਪਕ , ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।