
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਸੈਮੀਨਾਰ ਕਰਵਾਇਆ ਗਿਆ
ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਖੁੱਡਾ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਖੁੱਡਾ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਦੀ ਅਗਵਾਈ ਕਰਨ ਲਈ ਆਈ ਡੋਨਰ ਇੰਚਾਰਜ ਟਾਂਡਾ ਸਟੇਟ ਅਵਾਰਡੀ ਭਾਈ ਬਰਿੰਦਰ ਸਿੰਘ ਮਸੀਤੀ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨਾਂ ਦਾ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਮੈਡਮ ਇਕਬਾਲ ਕੌਰ ਤੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆI
ਇਸ ਦੌਰਾਨ ਪ੍ਰਿੰਸੀਪਲ ਮੈਡਮ ਇਕਬਾਲ ਕੌਰ ਅਤੇ ਭਾਈ ਬਰਿੰਦਰ ਸਿੰਘ ਮਸੀਤੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਇਨਸਾਨੀ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵ ਦੀ ਜਾਣਕਾਰੀ ਦਿੱਤੀ, ਉਹਨਾਂ ਦੱਸਿਆ ਕਿ ਕਿਸ ਤਰ੍ਹਾਂ ਇਨਸਾਨ ਹੌਲੀ ਹੌਲੀ ਨਸ਼ਿਆਂ ਦੀ ਦਲ ਦਲ ਵਿੱਚ ਫਸ ਕੇ ਆਪਣਾ ਤੇ ਆਪਣੇ ਪੂਰੇ ਪਰਿਵਾਰ ਦਾ ਨੁਕਸਾਨ ਕਰ ਲੈਂਦਾ ਹੈ।
ਉਹਨਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਏ ਗਏ ਅਭਿਆਨ ਦੀ ਜੰਮ ਕੇ ਤਾਰੀਫ ਕੀਤੀ, ਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ।
ਇਸ ਮੌਕੇ ਭਾਈ ਮਸੀਤੀ ਨੇ ਵਿਦਿਆਰਥੀਆਂ ਨੂੰ ਆਖਿਆ ਤੇ ਜੇਕਰ ਨਸ਼ਾ ਕਰਨਾ ਕੀ ਹੈ ਤਾਂ ਸਮਾਜ ਭਲਾਈ ਦਾ ਕਰੋ ਤੇ ਇੱਕ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰੋ ਉਹਨਾਂ ਵਿਦਿਆਰਥੀਆਂ ਨੂੰ ਅੱਖਾਂ ਦਾਨ, ਖੂਨ ਦਾਨ, ਅਤੇ ਅੰਗ ਦਾਨ ਕਰਨ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ, ਰੁਪਿੰਦਰਜੀਤ ਕੌਰ, ਸਤਬੀਰ ਸਿੰਘ, ਨਵਦੀਪ ਕੌਰ, ਬਲਵੀਰ ਸਿੰਘ, ਅਮਨਦੀਪ ਕੌਰ, ਪਰਮਜੀਤ ਸਿੰਘ, ਮੰਜੂਸ਼ਾਹ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
