ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੜਸ਼ੰਕਰ,16 ਮਈ- ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਕੂਲ ਪ੍ਰਿੰਸੀਪਲ ਮੈਡਮ ਪੂਨਮ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਡੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਉਹਨਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨੇਹਾ ਨੇ 436 (87.20% )ਨੰਬਰ,ਪ੍ਰੀਤ ਕੌਰ ਨੇ 416(83.20%) ਨੰਬਰ, ਅਭੀਸ਼ੇਕ ਨੇ 407 (81.40%) ਨੰਬਰ ਅਤੇ ਹਰਮਨ ਮਾਨ ਨੇ 403(80.60%)  ਨੰਬਰ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਸ ਸਮੇਂ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਅੱਵਲ ਰਹੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਸ਼ਾਨਦਾਰ ਨਤੀਜੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਦ੍ਰਿੜ ਇਰਾਦੇ ਦਾ ਨਤੀਜਾ ਹੈ। 
ਇਸ ਸਮੇਂ ਸਕੂਲ ਸਟਾਫ ਵਿੱਚ ਮੈਡਮ ਕੁਲਵਿੰਦਰ ਕੌਰ, ਮੁਕੇਸ਼ ਕੁਮਾਰ, ਜਸਵੀਰ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ,  ਕਮਲਜੀਤ ਕੌਰ, ਖੁਸ਼ਵਿੰਦਰ ਕੌਰ, ਦੀਪਕ ਕੌਸ਼ਲ  ਸੀਮਾ ਰਾਣੀ  ਮਧੂ ਸੰਬਿਆਲ, ਅਵਤਾਰ ਸਿੰਘ ਅਤੇ ਕੈਪਟਨ ਸੁਰਿੰਦਰ ਕੁਮਾਰ ਹਾਜ਼ਰ ਸਨ।