ਪੱਲੇਦਾਰ ਮਜਦੂਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਮਜਦੂਰ ਵਿਰੋਧੀ ਟੈਂਡਰ ਨੀਤੀ ਖਿਲਾਫ ਪ੍ਰਦਰਸ਼ਨ, 11 ਅਗਸਤ 2025 ਤੋਂ ਸੂਬਾ-ਵਿਆਪੀ ਹੜਤਾਲ ਦੀ ਚੇਤਾਵਨੀ

ਮੋਹਾਲੀ 6 ਅਗਸਤ- ਪੱਲੇਦਾਰ ਮਜਦੂਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਮਜਦੂਰ ਮਾਰੂ ਟੈਂਡਰ ਪੋਲਸੀ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ ਅਤੇ 2025—26 ਅਤੇ 2027 ਦੇ ਟੈਂਡਰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਜਦੋਂ ਕਿ 2024 ਦੇ ਵਿੱਚ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਦੋ ਸਾਲ ਬਾਅਦ ਲੇਬਰਾਂ ਦੇ ਬੇਸਿਕ ਰੇਟਾਂ ਵਿੱਚ ਵਾਧਾ ਕਰ ਦਿੱਤਾ ਜਾਵੇਗਾ।

ਪਰੰਤੂ 30—06—2024 ਤੋਂ ਲੈ ਕੇ 31—03—2027 ਤੱਕ ਸਰਕਾਰ ਨੇ ਟੈਂਡਰ ਪਾਲਸੀ ਵਿੱਚ ਕਿਸੇ ਤਰ੍ਹਾਂ ਦਾ ਵਾਧਾ ਨਹੀਂ ਕੀਤਾ। ਜਦੋਂ ਕਿ ਮਹਿੰਗਾਈ ਦਿਨੋ ਦਿਨ ਵੱਧ ਰਹੀ ਹੈ। ਜਦੋਂ ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਚੰਡੀਗੜ੍ਹ ਵਿਖੇ ਲੇਬਰ ਯੂਨੀਅਨ ਦੇ ਨੁਮਾਇੰਦਿਆ ਨੇ ਉੱਚ ਅਧਿਕਾਰੀਆਂ ਨਾਲ ਰਾਬਤਾ ਕੀਤਾ ਤਾਂ ਉਹਨਾਂ ਦਾ ਕਹਿਣਾ ਸੀ ਕਿ ਰੇਟਾਂ ਦਾ ਵਾਧਾ ਕਿਸੇ ਵੀ ਕੀਮਤ ਤੇ ਨਹੀਂ ਹੋ ਸਕਦਾ।
 ਦੂਜੇ ਪਾਸੇ ਪੰਜਾਬ ਸਰਕਾਰ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਜੀ ਬਿਆਨ ਦੇ ਰਹੇ ਹਨ ਕਿ ਲੇਬਰਾਂ ਦੇ ਰੇਟਾਂ ਵਿੱਚ ਹਰ ਸਾਲ ਵਾਧਾ ਕੀਤਾ ਜਾ ਰਿਹਾ ਹੈ। ਫਿਰ ਇਹ ਘਟੀਆ ਨੀਤੀ ਸਰਕਾਰ ਵੱਲੋਂ ਕਿਉਂ ਅਪਣਾਈ ਜਾ ਰਹੀ ਹੈ। ਜਿਸ ਦੇ ਵਿਰੋਧ ਕਰਕੇ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਪੋਲਸੀ ਨੂੰ ਸਾੜਿਆ ਗਿਆ ਹੈ। 
ਜੇਕਰ 11—08—2025 ਤੋਂ ਪਹਿਲਾਂ ਪਹਿਲਾਂ ਇਹ ਟੈਂਡਰ ਪਾਲਸੀ ਰੱਦ ਕਰਕੇ ਰੇਟਾਂ ਵਿੱਚ ਵਾਧਾ ਨਹੀਂ ਕੀਤਾ ਜਾਂਦਾ ਤਾਂ ਮਿਤੀ 11—08—2025 ਤੋਂ ਪੂਰੇ ਪੰਜਾਬ ਵਿੱਚ ਪੱਲੇਦਾਰ ਮਜਦੂਰ ਯੂਨੀਅਨਾਂ ਵੱਲੋਂ ਮੁਕੰਮਲ ਤੌਰ ਤੇ ਹੜਤਾਲ ਕੀਤੀ ਜਾਵੇਗੀ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।