ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਚੌਥੇ ਸਥਾਨ 'ਤੇ ਰਹਿਣ ਵਾਲੀ ਵਿਦਿਆਰਥਣ ਦਾ ਸਨਮਾਨ

ਮਾਹਿਲਪੁਰ, 6 ਅਗਸਤ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜੀਆਂ ਵਿੱਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐੱਮ.ਐੱਸ.ਸੀ ( ਆਈ.ਟੀ.) ਦੇ ਦੂਜਾ ਸਮੈਸਟਰ ਵਿੱਚ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਚੌਥੇ ਸਥਾਨ 'ਤੇ ਰਹਿਣ ਵਾਲੀ ਵਿਦਿਆਰਥਣ ਮਨਜੋਤ ਸੈਣੀ ਦਾ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਕੰਪਿਊਟਰ ਵਿਭਾਗ ਦੇ ਸਮੂਹ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਐੱਮ.ਐੱਸ.ਸੀ. (ਆਈ .ਟੀ.) ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਕੋਰਸ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਨਵਜੋਤ ਕੌਰ ਨੇ 87 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ ਹੈ। 
ਇਸ ਮੌਕੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਨੇ ਵਿਦਿਆਰਥਣ ਮਨਜੋਤ ਸੈਣੀ ਨੂੰ ਇਸ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ ਅਤੇ ਕੰਪਿਊਟਰ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਇਸ ਪ੍ਰਾਪਤੀ 'ਤੇ ਸ਼ੁਭਕਾਮਨਾਵਾਂ ਦਿੱਤੀਆਂ। 
ਇਸ ਮੌਕੇ ਪ੍ਰੋ ਮਨਪ੍ਰੀਤ ਸਿੰਘ, ਪ੍ਰੋ ਨੇਹਾ ਅਤੇ ਪ੍ਰੋ ਦੀਪਤੀ ਵਰਮਾ ਵੀ ਹਾਜ਼ਰ ਸਨ।