ਚੰਡੀਗੜ੍ਹ ਦੀ ਤਰਜ਼ ’ਤੇ ਮੁਹਾਲੀ ਵਿੱਚ ਵੀ ਟ੍ਰੈਫਿਕ ਪੁਲੀਸ ਵੱਲੋਂ ਲੋਕਾਂ ਨੂੰ ਘੇਰ ਕੇ ਰੋਕਣ ਦੀ ਕਾਰਵਾਈ ’ਤੇ ਲੱਗੇ ਰੋਕ - ਹਰਿੰਦਰ ਪਾਲ ਸਿੰਘ ਬਿੱਲਾ

ਐਸ ਏ ਐਸ ਨਗਰ, 6 ਅਗਸਤ- ਮੁਹਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸਥਾਨਕ ਉਦਯੋਗਪਤੀ ਸ੍ਰੀ ਹਰਿੰਦਰ ਪਾਲ ਸਿੰਘ ਬਿੱਲਾ, ਉਦਯੋਗਪਤੀ ਸ੍ਰੀ ਅਸ਼ੋਕ ਗੁਪਤਾ, ਸ੍ਰੀ ਕੇ ਐਸ ਮਾਹਲ, ਜਸਬੀਰ ਸਿੰਘ ਅਤੇ ਹੋਰਨਾਂ ਨੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਵਾਂਗ ਮੁਹਾਲੀ ਵਿੱਚ ਟ੍ਰੈਫਿਕ ਪੁਲੀਸ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਪੁਲੀਸ ਵੱਲੋਂ ਵੱਖ-ਵੱਖ ਚੌਕਾਂ ’ਤੇ ਨਾਕੇ ਲਗਾ ਕੇ ਆਮ ਲੋਕਾਂ ਦੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਅਤੇ ਚਲਾਨ ਕਰਨ ਦੀ ਕਾਰਵਾਈ ’ਤੇ ਰੋਕ ਲਗਾਈ ਜਾਵੇ।

ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੀਤੇ ਦਿਨ ਚੰਡੀਗੜ੍ਹ ਦੇ ਡੀ ਜੀ ਪੀ ਵੱਲੋਂ ਹੁਕਮ ਜਾਰੀ ਕਰਕੇ ਟ੍ਰੈਫਿਕ ਪੁਲੀਸ ਵੱਲੋਂ ਆਮ ਲੋਕਾਂ ਨੂੰ ਰੋਕਣ, ਉਨ੍ਹਾਂ ਦੇ ਕਾਗਜ਼ਾਂ ਦੀ ਜਾਂਚ ਕਰਨ ਅਤੇ ਵਾਹਨ ਚਾਲਕਾਂ ਦੇ ਚਲਾਨ ਕਰਨ ਦੀ ਕਾਰਵਾਈ ’ਤੇ ਸਖ਼ਤੀ ਨਾਲ ਰੋਕ ਲਗਾਉਂਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਚੰਡੀਗੜ੍ਹ ਵਿੱਚ ਹੋਣ ਵਾਲੇ ਵਾਹਨ ਚਾਲਕਾਂ ਦੇ ਚਲਾਨ ਸਿਰਫ਼ ਆਟੋਮੈਟਿਕ ਕੈਮਰਿਆਂ ਰਾਹੀਂ ਹੀ ਕੀਤੇ ਜਾਣਗੇ ਅਤੇ ਕੋਈ ਵੀ ਪੁਲੀਸ ਕਰਮਚਾਰੀ ਕਿਸੇ ਵੀ ਵਾਹਨ ਚਾਲਕ ਦਾ ਚਲਾਨ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲੀਸ ਦੇ ਕਰਮਚਾਰੀਆਂ ਵੱਲੋਂ ਇਸ ਤਰੀਕੇ ਨਾਲ ਵਾਹਨ ਚਾਲਕਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਦੀ ਇਸ ਕਾਰਵਾਈ ਦੀ ਆੜ ਵਿੱਚ ਭ੍ਰਿਸ਼ਟਾਚਾਰ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ। ਇਸ ਤੋਂ ਇਲਾਵਾ ਟ੍ਰੈਫਿਕ ਪੁਲੀਸ ਵੱਲੋਂ ਕੀਤੀ ਜਾਣ ਵਾਲੀ ਨਾਕਾਬੰਦੀ ਖੁਦ ਹੀ ਟ੍ਰੈਫਿਕ ਵਿਵਸਥਾ ਦੇ ਰਾਹ ਵਿੱਚ ਰੁਕਾਵਟ ਬਣਦੀ ਹੈ, ਇਸ ਲਈ ਇਸ ’ਤੇ ਸਖ਼ਤੀ ਨਾਲ ਰੋਕ ਲਗਾਈ ਜਾਣੀ ਚਾਹੀਦੀ ਹੈ।