ਨਾਢਾ ਰੋਡ ਦੀ ਮਾੜੀ ਹਾਲਤ ਵਿੱਚ ਸੁਧਾਰ ਕਰਨ ਦੀ ਮੰਗ

ਐਸ ਏ ਐਸ ਨਗਰ, 6 ਅਗਸਤ- ਸਮਾਜ ਸੇਵੀ ਆਗੂ ਅਤੇ ਸਾਬਕਾ ਕੌਂਸਲਰ ਸੁਰਜੀਤ ਸਿੰਘ ਮਾਨ ਨੇ ਮੰਗ ਕੀਤੀ ਹੈ ਕਿ ਨਾਢਾ ਰੋਡ ਦੀ ਮਾੜੀ ਹਾਲਤ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਐਸ ਏ ਐਸ ਨਗਰ, 6 ਅਗਸਤ- ਸਮਾਜ ਸੇਵੀ ਆਗੂ ਅਤੇ ਸਾਬਕਾ ਕੌਂਸਲਰ ਸੁਰਜੀਤ ਸਿੰਘ ਮਾਨ ਨੇ ਮੰਗ ਕੀਤੀ ਹੈ ਕਿ ਨਾਢਾ ਰੋਡ ਦੀ ਮਾੜੀ ਹਾਲਤ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਸ੍ਰੀ ਸੁਰਜੀਤ ਸਿੰਘ ਮਾਨ ਨੇ ਕਿਹਾ ਕਿ ਨਾਢਾ ਰੋਡ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੀਆਂ ਪਾਈਪਾਂ ਪਾਉਣ ਦਾ ਕੰਮ ਮਾਰਚ ਮਹੀਨੇ ਵਿੱਚ ਖ਼ਤਮ ਹੋ ਗਿਆ ਸੀ, ਪਰੰਤੂ ਇਸ ਸੜਕ ਦੀ ਹੁਣ ਤੱਕ ਮੁਰੰਮਤ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਵੱਲੋਂ ਪਾਈਪਾਂ ਪਾਉਣ ਲਈ ਸੜਕ ਪੁੱਟੀ ਗਈ ਸੀ ਅਤੇ ਇਸ ਕਾਰਨ ਸੜਕ ’ਤੇ ਵੱਡੇ-ਵੱਡੇ ਖੱਡੇ ਪੈ ਗਏ ਸਨ। ਉਨ੍ਹਾਂ ਕਿਹਾ ਕਿ ਬਰਸਾਤ ਆਉਣ ’ਤੇ ਸੜਕ ’ਤੇ ਪਾਣੀ ਭਰ ਜਾਂਦਾ ਹੈ ਅਤੇ ਇਹ ਸੜਕ ਦਲਦਲ ਦਾ ਰੂਪ ਧਾਰ ਲੈਂਦੀ ਹੈ।
ਉਨ੍ਹਾਂ ਕਿਹਾ ਕਿ ਸੰਬੰਧਿਤ ਵਿਭਾਗ ਵੱਲੋਂ ਇਨ੍ਹਾਂ ਖੱਡਿਆਂ ਨੂੰ ਭਰਕੇ ਸੜਕ ਦੀ ਹਾਲਤ ਵਿੱਚ ਸੁਧਾਰ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਆਏ ਦਿਨ ਕੋਈ ਨਾ ਕੋਈ ਵਾਹਨ ਸੜਕ ’ਤੇ ਬਣੇ ਖੱਡੇ ਵਿੱਚ ਡਿੱਗ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ।