ਸਰਬ ਭਾਰਤ ਪਿੰਗਲਵਾੜਾ ਸੁਸਾਇਟੀ,ਅੰਮ੍ਰਿਤਸਰ ਦੇ ਮੋਢੀ ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਲੈਕਚਰ ਕਰਵਾਇਆ ਗਿਆ

ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਦੁਆਰਾ ਪੰਜਾਬ ਦੇ ਉੱਘੇ ਸਮਾਜਸੇਵੀ, ਚਿੰਤਕ, ਵਾਤਾਵਰਣ ਪ੍ਰੇਮੀ ਅਤੇ ਸਰਬ ਭਾਰਤ ਪਿੰਗਲਵਾੜਾ ਸੁਸਾਇਟੀ,ਅੰਮ੍ਰਿਤਸਰ ਦੇ ਮੋਢੀ ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਲੈਕਚਰ ਕਰਵਾਇਆ ਗਿਆ।

 ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਨੇ ਵਿਦਿਆਰਥੀਆਂ ਨੂੰ ਭਗਤ ਪੂਰਨ ਸਿੰਘ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸੇਵਾ ਭਾਵਨਾ ਨੂੰ ਉਜਾਗਰ ਕਰਨ ਲਈ ਕਿਹਾ।ਇਸ ਮੌਕੇ ਮੈਡਮ  ਦਮਨਜੀਤ ਕੌਰ ਦੇ ਦੁਆਰਾ ਭਗਤ ਪੂਰਨ ਸਿੰਘ ਜੀ ਦੇ ਜੀਵਨ ਦੀਆਂ ਕਈ  ਅਣਸੁਣੀਆ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਦੱਸਿਆ।
 ਪੰਜਾਬੀ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਕਿਹਾ ਗਿਆ ।  ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।