ਹਰਿਆਣਾ ਦੇ ਮੁੱਖ ਸਕੱਤਰ ਨੇ 79ਵੇਂ ਸੁਤੰਤਰਤਾ ਦਿਵਸ 'ਤੇ ਲਹਿਰਾਇਆ ਝੰਡਾ

ਚੰਡੀਗੜ੍ਹ, 15 ਅਗਸਤ - ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਆਵਾਸ 'ਤੇ 79ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਰਾਸ਼ਟਰੀ ਝੰਡਾ ਲਹਿਰਾਇਆ।

ਚੰਡੀਗੜ੍ਹ, 15 ਅਗਸਤ - ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਆਵਾਸ 'ਤੇ 79ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਰਾਸ਼ਟਰੀ ਝੰਡਾ ਲਹਿਰਾਇਆ।
          ਸੂਬਾਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਾਡੀ ਆਜਾਦੀ ਦਾ ਉਤਸਵ ਹੈ ਅਤੇ ਉਨ੍ਹਾਂ ਅਣਗਿਨਤ ਦੇਸ਼ਭਗਤਾਂ ਨੂੰ ਸ਼ਰਧਾਂਜਲੀ ਹੈ, ਜਿਨ੍ਹਾਂ ਦੇ ਬਲਿਦਾਨ ਨਾਲ ਸਾਨੁੰ ਆਜਾਦੀ ਮਿਲੀ। ਏਕਤਾ, ਅੰਖਡਤਾ ਅਤੇ ਲੋਕਤੰਤਰ ਦੇ ਉਨ੍ਹਾਂ ਸਿਦਾਂਤਾਂ ਨੂੰ ਬਣਾਏ ਰੱਖਣਾ ਸਾਡੀ ਪਹਿਲੀ ਜਿਮੇਵਾਰੀ ਹੈ ਜਿਨ੍ਹਾਂ ਨੂੰ ਉਨ੍ਹਾਂ ਨੂੰ ਸੰਭਾਲਿਆ ਹੈ।
          ਇਸ ਮੌਕੇ 'ਤੇ ਮਾਨਵ ਸੰਸਾਧਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਸੀਜੀ ਰਜਨੀਕਾਂਥਨ, ਪਰਸੋਨਲ, ਸਿਖਲਾਈ ਤੇ ਸੰਸਦੀ ਕਾਰਜ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਆਦਿਤਅ ਦਹੀਆ, ਨਿਗਰਾਨੀ ਅਤੇ ਤਾਲਮੇਲ ਦੀ ਵਿਸ਼ੇਸ਼ ਸਕੱਤਰ ਡਾ. ਪ੍ਰਿਯੰਕਾ  ਸੋਨੀ, ਸਕੱਤਰੇਤ ਸਥਾਪਨਾ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਵਰਤਕ ਸਿੰਘ ਖੰਗਵਾਲ, ਹਰਿਆਣਾ ਸਿਵਲ ਸਕੱਤਰੇਤ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।