ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ ਵਲੋਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ।

ਨਵਾਂਸ਼ਹਿਰ- ਪਿੰਡ ਬਰਨਾਲਾ ਕਲਾਂ ਵਿਖੇ ਅੱਜ ਇਂਕ ਬਹੁਤ ਹੀ ਨੇਕ ਕਾਰਜ ਕੀਤਾ ਗਿਆ। ਉੱਥੇ ਸਥਾਪਿਤ ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਵਲੋਂ ਕੁੜੀਆਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ।ਇਹਨਾਂ ਕੁੜੀਆਂ ਨੂੰ ਇਸੇ ਟਰੱਸਟ ਵਲੋਂ ਸਾਲ ਭਰ ਤੋਂ ਸਿਲਾਈ ਦੀ ਸਿੱਖਿਆ ਦਿੱਤੀ ਜਾ ਰਹੀ ਸੀ ਜਿਸ ਦੇ ਸਿਖਲਾਈ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ....

      ਇਹ ਕਾਰਜ ਗੁਰਦੁਆਰਾ ਸਾਧ ਸੰਗਤ ਵਿਖੇ ਕੀਤਾ ਗਿਆ... ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ ਕਮਲਾਂ ਨਾਲ ਇਹ ਰਸਮ ਨਿਭਾਈ। ਉਹਨਾਂ ਨੇ ਪ੍ਰਬੰਧਕਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਕੁੜੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਟਰੱਸਟ ਦੇ ਚੇਅਰਮੈਨ ਹਰਪ੍ਰਭ ਮਹਿਲ ਸਿੰਘ ਨੇ ਪਿੰਡ ਬਰਨਾਲਾ ਕਲਾਂ ਦੇ ਵਿਹੜੇ ਨਿਭਾਈਆਂ ਜਾਂਦੀਆਂ ਸਮੁੱਚੀਆਂ ਸੇਵਾਵਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ।
       ਮੰਚ ਤੋਂ ਉਕਤ ਕੁੜੀਆਂ ਨੂੰ ਸਿਖਲਾਈ ਦੇਣ ਲਈ ਸੈਂਟਰ ਇੰਚਾਰਜ ਮੈਡਮ ਪਰਮਜੀਤ ਕੌਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।ਇਸ ਮੌਕੇ ਸਮਾਜ ਸੇਵੀ ਜਸਪਾਲ ਸਿੰਘ ਗਿੱਦਾ, ਸਾਬਕਾ ਜ਼ਿਲ੍ਹਾ ਸਿੱਖਿਆ ਦਿਲਬਾਗ ਸਿੰਘ,ਮਹਿੰਦਰ ਸਿੰਘ, ਸੁੱਚਾ ਸਿੰਘ, ਚੈਨ ਸਿੰਘ, ਮਾਸਟਰ ਹਰਭਜਨ ਸਿੰਘ, ਰਘਵੀਰ ਸਿੰਘ, ਵਾਸਦੇਵ ਪਰਦੇਸੀ, ਅਵਤਾਰ ਸਿੰਘ ਗੋਰਾ ਆਦਿ ਵੀ ਸ਼ਾਮਲ ਸਨ।